ਪਠਾਨਕੋਟ ’ਚ ਪੰਜਾਬ ਪੁਲੀਸ ਨੇ 2 ਤਸਕਰਾਂ ਨੂੰ 10 ਕਿਲੋ ਹੈਰੋਇਨ ਤੇ ਅਸਲੇ ਸਣੇ ਕਾਬੂ ਕੀਤਾ

ਪਠਾਨਕੋਟ ’ਚ ਪੰਜਾਬ ਪੁਲੀਸ ਨੇ 2 ਤਸਕਰਾਂ ਨੂੰ 10 ਕਿਲੋ ਹੈਰੋਇਨ ਤੇ ਅਸਲੇ ਸਣੇ ਕਾਬੂ ਕੀਤਾ

ਚੰਡੀਗੜ੍ਹ, 28 ਦਸੰਬਰ- ਪੰਜਾਬ ਪੁਲੀਸ ਨੇ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਸਰਗਨਿਆਂ ਨਾਲ ਸਬੰਧ ਹਨ। ਉਨ੍ਹਾਂ ਟਵੀਟ ਕੀਤਾ, ਪਠਾਨਕੋਟ ਪੁਲੀਸ ਨੇ 2 ਤਸਕਰਾਂ ਨੂੰ 2 ਪਿਸਤੌਲਾਂ, 4 ਮੈਗਜ਼ੀਨਾਂ ਅਤੇ 180 ਕਾਰਤੂਸਾਂ ਦੇ ਨਾਲ 10 ਕਿਲੋਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ।

You must be logged in to post a comment Login