ਪਹਿਲਵਾਨਾਂ ਦਾ ਪ੍ਰਦਰਸ਼ਨ: ਸਿੱਬਲ ਨੇ ‘ਢਿੱਲੀ ਜਾਂਚ’ ਦਾ ਮੁੱਦਾ ਉਠਾਇਆ

ਪਹਿਲਵਾਨਾਂ ਦਾ ਪ੍ਰਦਰਸ਼ਨ: ਸਿੱਬਲ ਨੇ ‘ਢਿੱਲੀ ਜਾਂਚ’ ਦਾ ਮੁੱਦਾ ਉਠਾਇਆ

ਨਵੀਂ ਦਿੱਲੀ, 30 ਅਪਰੈਲ- ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਪਹਿਲਵਾਨ ਇਕ ਢੀਡ ਮੁਲਜ਼ਮ ਦਾ ਸਾਹਮਣਾ ਕਰ ਰਹੇ ਹਨ ਅਤੇ ਉਹ ‘ਕਿਸੇ ਦੀ ਗ੍ਰਿਫ਼ਤਾਰੀ ਨਾ ਹੋਣ’ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਮਾਮਲੇ ਵਿੱਚ ‘ਨਿਰਪੱਖ ਜਾਂਚ’ ਕੀਤੀ ਜਾ ਰਹੀ ਹੈ। ਸੀਨੀਅਰ ਵਕੀਲ ਸਿੱਬਲ ਸੁਪਰੀਮ ਕੋਰਟ ਵਿੱਚ ਪਹਿਲਵਾਨਾਂ ਦੀ ਪੈਰਵੀ ਕਰ ਰਹੇ ਹਨ। ਉਨ੍ਹਾਂ ਟਵੀਟ ਕੀਤਾ, ‘‘ਪ੍ਰਦਰਸ਼ਨਕਾਰੀ ਪਹਿਲਵਾਨਾਂ ਦੀ ਮਾੜੀ ਹਾਲਤ: ਇਕ ਨਾਬਾਲਗ ਤੇ ਛੇ ਹੋਰ ਪ੍ਰੇਸ਼ਾਨ, ਇਕ ਢੀਠ ਮੁਲਜ਼ਮ, ਮੌਨ ਪੀਐੱਮਓ, ਕੋਈ ਗ੍ਰਿਫ਼ਤਾਰੀ ਨਹੀਂ। ਕੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ?’’

You must be logged in to post a comment Login