ਕਿਸ਼ਨਪੁਰਾ ਕਲਾਂ : ਰਾਜਾਸਾਂਸੀ (ਅਦਲੀਵਾਲਾ) ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਅੰਦਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਹੋਇਆ ਜ਼ਿਲਾ ਪੁਲਸ ਮੁਖੀ ਗੁਲਨੀਤ ਸਿੰਘ ਖੁਖਰਾਣਾ ਵਲੋਂ ਹਲਕਾ ਧਰਮਕੋਟ ਨੂੰ ਸੀਲ ਕੀਤਾ ਗਿਆ ਹੈ। ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਹਰੇਕ ਵਾਹਨ ਦੀ ਨਾਕਾਬੰਦੀ ਕਰਕੇ ਤਲਾਸ਼ੀ ਕੀਤੀ ਜਾ ਰਹੀ ਹੈ। ਪੁਲਸ ਪਾਰਟੀ ਵਲੋਂ ਹਰੇਕ ਆਉਣ ਜਾਣ ਵਾਲੇ ਵਾਹਨਾਂ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਪੁਲਸ ਦੇ ਐਡੀਸ਼ਨਲ ਥਾਣਾ ਮੁਖੀ ਜਸਵੰਤ ਸਿੰਘ ਸਰਾਂ ਨੇ ਦੱਸਿਆ ਕਿ ਕਾਨੂੰਨ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾ ਹੀ ਕਿਸੇ ਦੀ ਰਾਜਸੀ ਆਗੂ ਦੀ ਸਿਫਾਰਿਸ਼ ਮੰਨੀ ਜਾਵੇਗੀ। ਇਸ ਮੌਕੇ ਪੁਲਸ ਕਰਮਚਾਰੀ ਜਰਨੈਲ ਸਿੰਘ, ਕੁਲਵੰਤ ਸਿੰਘ, ਸਤਨਾਮ ਸੱਤਾ, ਕੁਲਵੰਤ ਜੀਂਦੜਾ ਆਦਿ ਹਾਜ਼ਰ ਸਨ।

You must be logged in to post a comment Login