ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ

ਇਸਲਾਮਾਬਾਦ, 31 ਮਾਰਚ- ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਲਈ ਉਨ੍ਹਾਂ ਦੇ ਯਤਨਾਂ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਪਾਕਿਸਤਾਨ ਵਰਲਡ ਅਲਾਇੰਸ (ਪੀਡਬਲਿਊਏ) ਦੇ ਮੈਂਬਰ ਨੇ ਖਾਨ (72) ਦੀ ਨਾਮਜ਼ਦਗੀ ਦਾ ਐਲਾਨ ਕੀਤਾ। ਉਨ੍ਹਾਂ ਇਸ ਸਬੰਧੀ ਐਕਸ ’ਤੇ ਵੀ ਪੋਸਟ ਨਸ਼ਰ ਕੀਤੀ ਹੈ। ਇਸ ਤੋਂ ਪਹਿਲਾਂ ਇਮਰਾਨ ਨੂੰ 2019 ਵਿੱਚ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਸੀ। ਇਮਰਾਨ ਖਾਨ ਪਾਕਿਸਤਾਨ ਦੀ ਮੁੱਖ ਵਿਰੋਧੀ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸੰਸਥਾਪਕ ਵੀ ਹਨ ਤੇ ਉਹ ਅਗਸਤ 2023 ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ। ਇਸ ਜਨਵਰੀ ਵਿੱਚ ਖਾਨ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਇੱਕ ਮਾਮਲੇ ਵਿੱਚ 14 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

You must be logged in to post a comment Login