ਇਸਲਾਮਾਬਾਦ, 17 ਜਨਵਰੀ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਸ਼ਮੀਰ ਸਮੇਤ ਸਾਰੇ ਬਕਾਇਆ ਮਾਮਲਿਆਂ ’ਤੇ ਆਪਣੇ ਭਾਰਤੀ ਹਮਰੁਤਬਾ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਰੀਫ਼ ਦਾ ਮੰਨਣਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਸ ਮਾਮਲੇ ’ਚ ਮਦਦ ਲਈ ਜਾ ਸਕਦੀ ਹੈ। ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਸ਼ਰੀਫ਼ ਨੇ ਕਿਹਾ, ‘ਭਾਰਤੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੇਰਾ ਸੰਦੇਸ਼ ਹੈ ਕਿ ਆਓ ਮੇਜ਼ ‘ਤੇ ਬੈਠੀਏ ਅਤੇ ਕਸ਼ਮੀਰ ਵਰਗੇ ਭਖਦੇ ਮੁੱਦਿਆਂ ਨੂੰ ਹੱਲ ਕਰਨ ਲਈ ਗੰਭੀਰ ਅਤੇ ਸੁਹਿਰਦ ਗੱਲਬਾਤ ਕਰੀਏ।’ ਉਨ੍ਹਾਂ ਕਿਹਾ ਕਿ ਹਾਲ ਹੀ ਦੀ ਅਮੀਰਾਤ ਦੀ ਯਾਤਰਾ ਵਿੱਚ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਕੋਲ ਇਹ ਮਾਮਲਾ ਰੱਖਿਆ ਸੀ। ਜ਼ਾਇਦ ਦੇ ਪਾਕਿਸਤਾਨ ਤੇ ਭਾਰਤ ਨਾਲ ਚੰਗੇ ਸਬੰਧ ਹਨ। ਉਹ ਦੋਹਾਂ ਦੇਸ਼ਾਂ ਨੂੰ ਗੱਲਬਾਤ ਦੀ ਮੇਜ਼ ‘ਤੇ ਲਿਆਉਣ ਲਈ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਬਾਰੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ।
You must be logged in to post a comment Login