ਪਾਪੂਆ ਨਿਊ ਗਿਨੀ ’ਚ ਢਿੱਗਾਂ ਡਿੱਗਣ ਕਾਰਨ 2 ਹਜ਼ਾਰ ਤੋਂ ਵੱਧ ਲੋਕ ਜ਼ਿੰਦਾ ਦਬੇ

ਪਾਪੂਆ ਨਿਊ ਗਿਨੀ ’ਚ ਢਿੱਗਾਂ ਡਿੱਗਣ ਕਾਰਨ 2 ਹਜ਼ਾਰ ਤੋਂ ਵੱਧ ਲੋਕ ਜ਼ਿੰਦਾ ਦਬੇ

ਮੈਲਬਰਨ, 27 ਮਈ- ਪਾਪੂਆ ਨਿਊ ਗਿਨੀ ਸਰਕਾਰ ਨੇ ਕਿਹਾ ਕਿ ਢਿੱਗਾਂ ਡਿੱਗਣ ਕਾਰਨ ਕਾਰਨ 2000 ਤੋਂ ਵੱਧ ਲੋਕ ਜ਼ਿੰਦਾ ਦੱਬੇ ਗਏ। ਸਰਕਾਰ ਨੇ ਕਿਹਾ ਕਿ ਉਸ ਨੇ ਰਾਹਤ ਕਾਰਜਾਂ ਲਈ ਰਸਮੀ ਤੌਰ ‘ਤੇ ਅੰਤਰਰਾਸ਼ਟਰੀ ਮਦਦ ਮੰਗੀ ਹੈ। ਇਸ ਤੋਂ ਪਹਿਲਾਂ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਨੇ ਪਾਪੂਆ ਨਿਊ ਗਿਨੀ ‘ਚ ਵੱਡੇ ਪੱਧਰ ’ਤੇ ਢਿੱਗਾਂ ਡਿੱਗਣ ਕਾਰਨ 670 ਵਿਅਕਤੀਆਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਸੀ। ਸਰਕਾਰ ਦੇ ਅੰਕੜੇ ਸੰਯੁਕਤ ਰਾਸ਼ਟਰ ਦੀ ਇਸ ਏਜੰਸੀ ਦੇ ਅੰਕੜਿਆਂ ਨਾਲੋਂ ਲਗਪਗ ਤਿੰਨ ਗੁਣਾ ਹਨ।

You must be logged in to post a comment Login