ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ

ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ

ਚੰਡੀਗੜ੍ਹ, 28 ਮਾਰਚ : ਪੰਜਾਬ ਦੇ ਮਸ਼ਹੂਰ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਜਿਸ ਸਬੰਧਤ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼ ਨਾਲ ਸਬੰਧਤ ਹੈ, ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸ ਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ। ਉਸ ਨੇ ਦੋਸ਼ ਲਗਾਇਆ ਕਿ ਪਾਦਰੀ ਨੇ ਉਸਦੀ ਇਕ ਅਸ਼ਲੀਲ ਵੀਡੀਓ ਵੀ ਬਣਾਈ ਸੀ। ਇਸ ਸਬੰਧੀ 20 ਅਪ੍ਰੈਲ 2018 ਨੂੰ ਜ਼ੀਰਕਪੁਰ ਪੁਲੀਸ ਸਟੇਸ਼ਨ ਵਿਚ ਆਈਪੀਸੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਇਕ ਐਫਆਈਆਰ ਦਰਜ ਕੀਤੀ ਗਈ ਸੀ। ਬਜਿੰਦਰ ਸਿੰਘ ਤੋਂ ਇਲਾਵਾ ਪੰਜ ਹੋਰਾਂ ( ਪਾਸਟਰ ਜਤਿੰਦਰ, ਪਾਸਟਰ ਅਕਬਰ, ਸੱਤਾਰ ਅਲੀ ਅਤੇ ਸੰਦੀਪ ਪਹਿਲਵਾਨ) ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।

You must be logged in to post a comment Login