ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ

ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ

ਮਾਸਕੋ, 18 ਮਾਰਚ- 71 ਸਾਲਾ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਰੂਸ ਦੀਆਂ ਰਾਸ਼ਟਰਪਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ ਵਿੱਚ ਜਿੱਤ ਵੱਲ ਵਧ ਰਹੇ ਹਨ। ਇਸ ਤੋਂ ਸਾਫ਼ ਝਲਕਦਾ ਹੈ ਕਿ ਦੇਸ਼ ਦੀ ਰਾਜਨੀਤਿਕ ਪ੍ਰਣਾਲੀ ਉੱਤੇ ਉਨ੍ਹਾਂ ਦਾ ਪੂਰਾ ਕੰਟਰੋਲ ਹੈ। ਇਹ ਉਨ੍ਹਾਂ ਦਾ ਪੰਜਵਾਂ ਕਾਰਜਕਾਲ ਹੋਵੇਗਾ। ਉਨ੍ਹਾਂ ਨੂੰ ਚੋਣਾਂ ਵਿੱਚ ਮਾਮੂਲੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਅਤੇ ਦੋਸ਼ ਹਨ ਕਿ ਉਨ੍ਹਾਂ ਨੇ ਵਿਰੋਧੀ ਨੇਤਾਵਾਂ ਨੂੰ ਬੇਰਹਿਮੀ ਨਾਲ ਦਬਾਇਆ। ਰੂਸ ਦੇ ਕੇਂਦਰੀ ਚੋਣ ਕਮਿਸ਼ਨ ਨੇ ਕਿਹਾ ਕਿ ਹੁਣ ਤੱਕ ਹੋਈ ਵੋਟਾਂ ਦੀ ਗਿਣਤੀ ਮੁਤਾਬਕ ਪੂਤਿਨ ਨੂੰ 87.29 ਫੀਸਦੀ ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਪੂਤਿਨ ਨੇ ਪੱਛਮੀ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਰੂਸ ਅਤੇ ਅਮਰੀਕਾ ਦੀ ਅਗਵਾਈ ਵਾਲੇ ਨਾਟੋ ਫੌਜੀ ਗਠਜੋੜ ਵਿਚਕਾਰ ਸਿੱਧੇ ਟਕਰਾਅ ਦਾ ਮਤਲਬ ਹੋਵੇਗਾ ਕਿ ਧਰਤੀ ਤੀਜੇ ਵਿਸ਼ਵ ਯੁੱਧ ਤੋਂ ਇਕ ਕਦਮ ਦੂਰ ਹੈ ਪਰ ਨਾਲ ਹੀ ਕਿਹਾ ਕਿ ਲੱਗਦਾ ਹੈ ਕਿ ਕੋਈ ਵੀ ਅਜਿਹਾ ਨਹੀਂ ਚਾਹੇਗਾ।

You must be logged in to post a comment Login