ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ

ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ’ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ

ਨਵੀਂ ਦਿੱਲੀ, 7 ਅਪਰੈਲ- ਸਰਕਾਰ ਵੱਲੋਂ ਜਾਰੀ ਇਕ ਅਧਿਕਾਰਤ ਹੁਕਮ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਪੈਟਰੋਲ ’ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 10 ਰੁਪਏ ਕਰ ਦਿੱਤੀ ਗਈ ਹੈ। ਹਾਲਾਂਕਿ ਆਦੇਸ਼ ਵਿਚ ਇਹ ਨਹੀਂ ਦੱਸਿਆ ਗਿਆ ਕਿ ਇਸਦਾ ਪਰਚੂਨ ਕੀਮਤਾਂ ‘ਤੇ ਕੀ ਪ੍ਰਭਾਵ ਪਵੇਗਾ, ਉਦਯੋਗ ਸੂਤਰਾਂ ਨੇ ਕਿਹਾ ਕਿ ਪ੍ਰਚੂਨ ਕੀਮਤਾਂ ਵਿੱਚ ਬਦਲਾਅ ਦੀ ਸੰਭਾਵਨਾ ਨਹੀਂ ਹੈ। ਵਧੀ ਹੋਈ ਐਕਸਾਈਜ਼ ਡਿਊਟੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਦੇ ਵਿਰੁੱਧ ਐਡਜਸਟ ਕੀਤੇ ਜਾਣ ਦੀ ਸੰਭਾਵਨਾ ਹੈ ਜੋ ਅੰਤਰਰਾਸ਼ਟਰੀ ਤੇਲ ਕੀਮਤਾਂ ਵਿਚ ਗਿਰਾਵਟ ਕਾਰਨ ਜ਼ਰੂਰੀ ਸੀ। –

You must be logged in to post a comment Login