ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ

ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ

ਨਵੀਂ ਦਿੱਲੀ—ਦੇਸ਼ ਦੀ ਅਰਥਵਿਵਸਥਾ ‘ਤੇ ਬੁਰਾ ਅਸਰ ਘੱਟ ਕਰਨ ਲਈ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸਰਕਾਰ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਵਿੱਤੀ ਮੰਤਰੀ ਜੇਤਲੀ ਨੇ ਅੱਜ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ 2.50 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਜਾਵੇਗੀ। ਵਰਤਮਾਨ ‘ਚ ਪੈਟਰੋਲ ‘ਤੇ ਕੇਂਦਰ ਸਰਕਾਰ 19.48 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਐਕਸਾਈਜ਼ ਡਿਊਟੀ ਲੈਂਦੀ ਹੈ ਜਦੋਂਕਿ ਡੀਜ਼ਲ ‘ਤੇ ਐਕਸਾਈਜ਼ ਡਿਊਟੀ 15.33 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਚਿੰਤਿਤ ਸਰਕਾਰ ਨੇ ਅਰਥਵਿਵਸਥਾ ‘ਤੇ ਪੈਣ ਵਾਲੇ ਪ੍ਰਤੀਕੂਲ ਅਸਰ ਨੂੰ ਰੋਕਣ ਲਈ ਬੁੱਧਵਾਰ ਸ਼ਾਮ ਨੂੰ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੈਟਰੋਲੀਅਮ ਮੰਤਰੀ ਧਰਮਿੰਦਰ ਨਾਲ ਮੁਲਾਕਾਤ ਕੀਤੀ ਹੈ। ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 15 ਪੈਸੇ ਅਤੇ 20 ਪੈਸੇ ਪ੍ਰਤੀ ਲੀਟਰ ਵਧਾਈ ਗਈ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ ਪੈਟਰੋਲ ਹੁਣ 84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 75.45 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

You must be logged in to post a comment Login