ਪ੍ਰਾਈਵੇਟ ਬੱਸ ਓਪਰੇਟਰਾਂ ਦੀ ਰੋਜ਼ੀ ਰੋਟੀ ‘ਤੇ ਲੱਤ ਮਾਰਨ ਲੱਗੀ ਪੰਜਾਬ ਸਰਕਾਰ

ਪ੍ਰਾਈਵੇਟ ਬੱਸ ਓਪਰੇਟਰਾਂ ਦੀ ਰੋਜ਼ੀ ਰੋਟੀ ‘ਤੇ ਲੱਤ ਮਾਰਨ ਲੱਗੀ ਪੰਜਾਬ ਸਰਕਾਰ

ਪ੍ਰਾਈਵੇਟ ਬੱਸਾਂ ਨਾਲ ਜੁੜੇ ਢਾਈ ਲੱਖ ਕਰਮਚਾਰੀ ਵੀ ਮੁਸ਼ਕਿਲ ‘ਚ

sparwo

ਚੰਡੀਗੜ,  (ਪੰਜਾਬ ਐਕਸਪ੍ਰੈਸ ਬਿਊਰੋ) – ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਬੱਸ ਓਪਰੇਟਰਾਂ ਨਾਲ ਬਹੁਤ ਜ਼ਿਆਦਾ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਆਉਂਦਿਆਂ ਹੀ ਪਹਿਲਾਂ ਪ੍ਰਾਈਵੇਟ ਬੱਸਾਂ ਖਿਲਾਫ ਨੀਤੀਆਂ ਸਖਤ ਕੀਤੀਆਂ ਗਈਆਂ ਤੇ ਹੁਣ ਉਨ੍ਹਾਂ ਦਾ ਰੋਜ਼ਗਾਰ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕਈ ਪ੍ਰਾਈਵੇਟ ਬੱਸਾਂ ਦੇ ਪਰਮਿਟ ਰੱਦ ਕੀਤੇ ਜਾਣਗੇ ਅਤੇ ਕਈ ਨਵੀਂਆਂ ਸਰਕਾਰੀ ਬੱਸਾਂ ਪੰਜਾਬ ਸਰਕਾਰ ਸੜਕਾਂ ‘ਤੇ ਉਤਾਰੀਆਂ ਜਾ ਰਹੀਆਂ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਡਰਾਈਵਰ, ਕੰਡਕਟਰ ਤੇ ਹੋਰ ਮੁਲਾਜ਼ਮਾਂ ਸਮੇਤ ਪ੍ਰਾਈਵੇਟ ਬੱਸਾਂ ਨਾਲ ਜੁੜੇ । ਢਾਈ ਲੱਖ ਕਰਮਚਾਰੀ ਵੀ ਬੇਰੁਜ਼ਗਾਰ ਹੋ ਕੇ ਸੜਕਾਂ ‘ਤੇ ਧੱਕੇ ਖਾਣ ਲਈ ਮਜ਼ਬੂਰ ਹੋਣਗੇ।ਪੰਜਾਬ ਦੇ ਜ਼ਿਆਦਾਤਰ ਲੋਕ ਰੋਜ਼ਾਨਾਂ ਹੀ ਬੱਸਾਂ ‘ਚ ਸਫਰ ਕਰਦੇ ਹਨ, ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ‘ਤੇ ਸਰਕਾਰੀ ਬੱਸਾਂ ਉਤਾਰੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਆਪਣੇ ਹਲਕੇ ਦੀਨਾਨਗਰ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਲੋਕਾਂ ਦੀਆਂ ਸਹੂਲਤਾਂ ਲਈ 600 ਸਰਕਾਰੀ ਬੱਸਾਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਬੱਸਾਂ ‘ਚ ਜੀ.ਪੀ.ਐੱਸ. ਸਿਸਟਮ ਦੀ ਖਾਸ ਸੁਵਿਧਾ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਨੂੰ ਨਵੀਂ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਕੁੱਝ ਨਵੇਂ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੀਨਾਨਗਰ ਨੂੰ ਸਬ ਡਬੀਜ਼ਨ ਬਣਾ ਦਿੱਤਾ ਗਿਆ ਹੈ, ਜਿਸ ਨਾਲ ਹਲਕੇ ਦੇ 240 ਪਿੰਡਾਂ ਨੂੰ ਲਾਭ ਮਿਲੇਗਾ।

You must be logged in to post a comment Login