ਪੰਜਾਬੀ ਸਮੇਤ 5 ਭਾਸ਼ਾਵਾਂ ਵਿਚ ਰਲੀਜ਼ ਹੋਵੇਗੀ ‘ਮਸਤਾਨੇ’

ਪੰਜਾਬੀ ਸਮੇਤ 5 ਭਾਸ਼ਾਵਾਂ ਵਿਚ ਰਲੀਜ਼ ਹੋਵੇਗੀ ‘ਮਸਤਾਨੇ’

ਅੱਜ ਪੰਜਾਬੀ ਫ਼ਿਲਮ ‘ਮਸਤਾਨੇ’ ਦਾ ਟਰੇਲਰ ਰਿਲੀਜ਼ ਹੋਇਆ ਹੈ, ਜੋ ਕਾਫੀ ਸ਼ਾਨਦਾਰ ਬਣਾਇਆ ਗਿਆ ਹੈ। ਇਸ ਟਰੇਲਰ ਦੇ ਰਿਲੀਜ਼ ਹੋਣ ਨਾਲ ਪੰਜਾਬੀ ਸਿਨੇਮਾ ’ਚ ਨਵਾਂ ਇਤਿਹਾਸ ਬਣ ਗਿਆ ਹੈ।‘ਮਸਤਾਨੇ’ ਫ਼ਿਲਮ ਦਾ ਟਰੇਲਰ ਪੰਜਾਬੀ ਸਿਨੇਮਾ ਦੇ ਇਤਿਹਾਸ ’ਚ ਅਜਿਹਾ ਪਹਿਲਾ ਹੈ, ਜਿਸ ਨੂੰ 5 ਵੱਖ-ਵੱਖ ਭਾਸ਼ਾਵਾਂ ’ਚ ਰਿਲੀਜ਼ ਕੀਤਾ ਗਿਆ ਹੈ। ਟਰੇਲਰ ਨੂੰ ਪੰਜਾਬੀ ਦੇ ਨਾਲ-ਨਾਲ ਹਿੰਦੀ, ਤਾਮਿਲ, ਤੇਲਗੂ ਤੇ ਮਰਾਠੀ ’ਚ ਵੀ ਰਿਲੀਜ਼ ਕੀਤਾ ਗਿਆ ਹੈ। ਟਰੇਲਰ ਦੀ ਗੱਲ ਕਰੀਏ ਤਾਂ ਇਸ ’ਚ ਪੀਰੀਅਡ ਸਟੋਰੀ ਦਿਖਾਈ ਗਈ ਹੈ। ਤਰਸੇਮ ਜੱਸੜ, ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਰਾਹੁਲ ਦੇਵ, ਕਰਮਜੀਤ ਅਨਮੋਲ, ਹਨੀ ਮੱਟੂ, ਬਨਿੰਦਰ ਬੰਨੀ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ‘ਮਸਤਾਨੇ’ ਫ਼ਿਲਮ ’ਚ ਮੁੱਖ ਭੂਮਿਕਾ ਨਿਭਾਅ ਰਹੇ ਹਨ।ਦੱਸ ਦੇਈਏ ਕਿ ਫ਼ਿਲਮ ਨੂੰ ਸ਼ਰਨ ਆਰਟ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਨੂੰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।

You must be logged in to post a comment Login