ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ, ਬਲਾਚੌਰ ਘੱਟੋ-ਘੱਟ ਤਾਪਮਾਨ 3.5 ਡਿਗਰੀ

ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ, ਬਲਾਚੌਰ ਘੱਟੋ-ਘੱਟ ਤਾਪਮਾਨ 3.5 ਡਿਗਰੀ

ਚੰਡੀਗੜ੍ਹ, 6 ਜਨਵਰੀ- ਪੰਜਾਬ ਤੇ ਹਰਿਆਣਾ ਵਿਚ ਅੱਜ ਵੀ ਠੰਢ ਦਾ ਕਹਿਰ ਜਾਰੀ ਰਿਹਾ। ਦੋਵਾਂ ਸੂਬਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ। ਮੌਸਮ ਵਿਭਾਗ ਅਨੁਸਾਰ ਨਾਰਨੌਲ ਹਰਿਆਣਾ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਬਲਾਚੌਰ ਵਿੱਚ ਸਭ ਤੋਂ ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ 3.6, ਗੁਰਦਾਸਪੁਰ ਵਿੱਚ 3.8, ਲੁਧਿਆਣਾ ਵਿੱਚ 4.6, ਪਟਿਆਲਾ ਵਿੱਚ 5.5, ਅੰਮ੍ਰਿਤਸਰ ਵਿੱਚ ਪੰਜ ਅਤੇ ਮੁਹਾਲੀ ਵਿੱਚ 5.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

You must be logged in to post a comment Login