ਪੰਜਾਬ ਦੇ ਮੁੱਖ ਮੰਤਰੀ ਅੱਜ ਦਿੱਲੀ ’ਚ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਅੱਜ ਦਿੱਲੀ ’ਚ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ, 2 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਅਜਨਾਲਾ ਕਾਂਡ ਦੇ ਮੱਦੇਨਜ਼ਰ ਕਾਫ਼ੀ ਅਹਿਮ ਹੈ। ਪਿਛਲੇ ਹਫਤੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਆਪਣੇ ਸਾਥੀ ਦੀ ਰਿਹਾਈ ਲਈ ਖਾਲਿਸਤਾਨ ਦੀ ਮੰਗ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਦੀ ਥਾਣੇ ਵਿੱਚ ਪੁਲੀਸ ਨਾਲ ਝੜਪ ਹੋ ਗਈ ਸੀ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਬੰਦੂਕਾਂ ਸਨ।

You must be logged in to post a comment Login