ਪੰਜਾਬ ਦੇ ਮੁੱਖ ਮੰਤਰੀ ਮਾਨ 1 ਦਸੰਬਰ ਤੋਂ 10 ਦਿਨਾਂ ਦੇ ਜਾਪਾਨ ਦੌਰੇ ‘ਤੇ

ਪੰਜਾਬ ਦੇ ਮੁੱਖ ਮੰਤਰੀ ਮਾਨ 1 ਦਸੰਬਰ ਤੋਂ 10 ਦਿਨਾਂ ਦੇ ਜਾਪਾਨ ਦੌਰੇ ‘ਤੇ

ਚੰਡੀਗੜ੍ਹ, 1 ਦਸੰਬਰ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਤੋਂ ਸ਼ੁਰੂ ਹੋ ਕੇ 10 ਦਿਨਾਂ ਦੇ ਦੌਰੇ ’ਤੇ ਜਾਪਾਨ ਲਈ ਰਵਾਨਾ ਹੋਣਗੇ।ਸਰਕਾਰੀ ਸੂਤਰਾਂ ਨੇ ਦੱਸਿਆ ਕਿ ਆਪਣੇ ਦੌਰੇ ਦੌਰਾਨ, ਮੁੱਖ ਮੰਤਰੀ ਮਾਨ ਜਾਪਾਨੀ ਸਨਅਤਕਾਰਾਂ (Japanese Industrialists) ਨਾਲ ਮੁਲਾਕਾਤ ਕਰਨਗੇ ਤਾਂ ਜੋ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਦੌਰਾਨ ਸੂਬੇ ਵਿੱਚ ਉਨ੍ਹਾਂ ਦੇ ਨਿਵੇਸ਼ ਨੂੰ ਵਧਾਉਣ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਇਹ ਯਾਤਰਾ ਸੂਬਾ ਸਰਕਾਰ ਦੇ ਆਊਟਰੀਚ ਯਤਨਾਂ ਦਾ ਹਿੱਸਾ ਹੈ, ਜਿਸ ਦੀ ਤਿਆਰੀ 13-15 ਮਾਰਚ, 2026 ਨੂੰ ਮੁਹਾਲੀ ਵਿੱਚ ਹੋਣ ਵਾਲੇ ਛੇਵੇਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ (Progressive Punjab Investors Summit) ਲਈ ਕੀਤੀ ਜਾ ਰਹੀ ਹੈ।

You must be logged in to post a comment Login