ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਜ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਜ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਜਾਰੀ

ਚੰਡੀਗੜ੍ਹ, 17 ਅਪਰੈਲ- ਪੰਜਾਬ ਵਿਚ ਝੋਨੇ ਦੀ ਬਿਜਾਈ ਸਮੇਂ ਬਿਜਲੀ ਅਤੇ ਪਾਣੀ ਦੀ ਸਮੱਸਿਆਵਾਂ ਦੇ ਨਿਬੇੜੇ ਲਈ ਮੁੱਖ ਮੰਤਰੀ ਭਗਤ ਸਿੰਘ ਮਾਨ ਅਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵਿਚਕਾਰ ਅੱਜ ਇਥੇ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋ ਰਹੀ ਹੈ। ਇਸ ਬਾਰੇ ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਅਤੇ ਪਾਣੀ ਦੀ ਸਪਲਾਈ ਸਬੰਧੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਫਸਲਾਂ ਦਾ ਝਾੜ ਘਟਣ ’ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਜਾਵੇਗੀ।

You must be logged in to post a comment Login