ਪੰਜਾਬ ਦੇ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ

ਪੰਜਾਬ ਦੇ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ

ਲੰਬੀ, 26 ਅਪਰੈਲ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਇਥੇ ਉਨ੍ਹਾਂ ਦੇ ਜੱਦੀ ਪਿੰਡ ’ਚ ਅੰਤਿਮ ਸੰਸਕਾਰ ਦਿੱਤਾ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋੲੇ ਸਨ, ਉਥੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਸਨ। ਸ੍ਰੀ ਬਾਦਲ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤ ਸੁਖਬੀਰ ਸਿੰਘ ਬਾਦਲ ਤੇ ਹੋਰ ਮੈਂਬਰਾਂ ਨੇ ਦਿਖਾਈ। ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਹੋਰ ਹਸਤੀਆਂ ਹਾਜ਼ਰ ਸਨ। ਪੰਜਾਬ ਪੁਲੀਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਸ੍ਰੀ ਬਾਦਲ ਨੂੰ ਸਲਾਮੀ ਦਿੱਤੀ।

You must be logged in to post a comment Login