ਪੰਜਾਬ ਦੇ ਸਾਰੇ ਸਕੂਲ 30 ਅਗਸਤ ਤੱਕ ਬੰਦ ਕਰਨ ਦੇ ਹੁਕਮ

ਪੰਜਾਬ ਦੇ ਸਾਰੇ ਸਕੂਲ 30 ਅਗਸਤ ਤੱਕ ਬੰਦ ਕਰਨ ਦੇ ਹੁਕਮ
ਮਾਨਸਾ, 27 ਅਗਸਤ : ਪੰਜਾਬ ਵਿੱਚ  ਗਾਤਾਰ ਪੈ ਰਹੇ ਮੀਂਹ ਅਤੇ ਮੌਸਮ ਵਿਭਾਗ ਦੀ ਮੀਂਹ ਸਬੰਧੀ ਚੇਤਾਵਨੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਸਾਰੇ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰੱਖਣ ਦੇ  ਹੁਕਮ ਦਿੱਤੇ ਹਨ। ੳਨ੍ਹਾਂ ਨੇ ਇਹ ਹੁਕਮ ਆਪਣੇ ਟਵੀਟ ਕਰਕੇ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਕਈ ਇਲਾਕਿਆਂ ’ਚ ਹੜ੍ਹਾਂ ਆਏ ਹੋਏ ਅਤੇ ਆਮ ਜਨ-ਜੀਵਨ ਲੀਹੋਂ ਲੱਥਾ ਹੋਇਆ ਹੈ। ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਰਕੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਨੇ ਪੈ ਰਹੇ ਹਨ ਉੱਥੇ ਹੀ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਪਾਣੀ ਵਿੱਚ ਡੁੱਬ ਗਈ ਹੈ।

You must be logged in to post a comment Login