ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਮਾਨ ਵੱਲੋਂ ਵਿਦਿਆਰਥੀਆਂ ਨਾਲ ਹਰਿਮੰਦਰ ਸਾਹਿਬ ’ਚ ਅਰਦਾਸ

ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਮਾਨ ਵੱਲੋਂ ਵਿਦਿਆਰਥੀਆਂ ਨਾਲ ਹਰਿਮੰਦਰ ਸਾਹਿਬ ’ਚ ਅਰਦਾਸ

ਅੰਮ੍ਰਿਤਸਰ, 18 ਅਕਤੂਬਰ- ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਵੱਲੋਂ ਆਰੰਭ ਕੀਤੀ ਮੁਹਿੰਮ  ਦਿ ਹੋਪ ਇਨੀਸ਼ੀਏਟਿਵ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਦੇ ਬੱਚਿਆਂ ਦੇ ਨਾਲ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੀ ਨਸ਼ਾਮੁਕਤੀ ਲਈ ਅਰਦਾਸ ਕੀਤੀ।ਵੱਡੀ ਗਿਣਤੀ ਵਿੱਚ ਪੀਲੀਆਂ ਦਸਤਾਰਾਂ ਅਤੇ ਪੀਲੇ ਪਟਕੇ ਸਜਾ ਕੇ ਪੁੱਜੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇੱਕੋ ਇੱਕ ਰਾਹ ਸਖ਼ਤ ਮਿਹਨਤ ਹੈ। ਉਹ ਸਖ਼ਤ ਮਿਹਨਤ ਕਰਕੇ ਚੰਗੇ ਅੰਕ ਹਾਸਲ ਕਰਨ ਅਤੇ ਮੈਰਿਟ ਆਧਾਰ ’ਤੇ ਚੰਗੀਆਂ ਨੌਕਰੀਆਂ ਉਨ੍ਹਾਂ ਦਾ ਇੰਤਜ਼ਾਰ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਅਤੇ ਰੰਗਲਾ ਪੰਜਾਬ ਵਾਸਤੇ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ੇ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਨਸ਼ੇੜੀਆਂ ਦੇ ਮੁੜ ਵਸੇਬੇ ਲਈ ਵੀ ਪ੍ਰਬੰਧ ਕੀਤਾ ਗਿਆ।

You must be logged in to post a comment Login