ਪੰਜਾਬ ਪੁਲਿਸ ਦੀ ਗੈਂਗਸਟਰਾਂ ਖਿਲਾਫ਼ ਕਾਰਵਾਈ ਬਹੁਤ ਸ਼ਲਾਘਾਯੋਗ : ਐਡਵੋਕੇਟ ਅਮਨ ਗਰਗ

ਪੰਜਾਬ ਪੁਲਿਸ ਦੀ ਗੈਂਗਸਟਰਾਂ ਖਿਲਾਫ਼ ਕਾਰਵਾਈ ਬਹੁਤ ਸ਼ਲਾਘਾਯੋਗ : ਐਡਵੋਕੇਟ ਅਮਨ ਗਰਗ

ਪਟਿਆਲਾ, 21 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਪੁਲਿਸ ਵਲੋਂ ਅੰਮ੍ਰਿਤਸਰ ਵਿਚ ਗੈਂਗਸਟਰਾਂ ਦਾ ਐਨਕਾਊਂਟਰ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਪੰਜਾਬ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ’ਚ ਕੋਈ ਸ਼ੱਕ ਨਹੀਂ ਕਿ ਇਥੋਂ ਦੀ ਪੁਲਿਸ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਪੂਰੀ ਮਿਹਨਤ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਹਿੰਦੂ ਨੇਤਾ ਐਡਵੋਕੇਟ ਅਮਨ ਗਰਗ ਵਲੋਂ ਆਯੋਜਿਤ ਇਕ ਮੀਟਿੰਗ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਗੈਂਗਵਾਦ ਨੇ ਪੰਜਾਬ ਦੇ ਨਾਲ-ਨਾਲ ਗੁਆਂਢੀ ਸੂਬਿਆਂ ਵਿਚ ਵੀ ਆਪਣੀਆਂ ਜੜ੍ਹਾਂ ਪਸਾਰ ਲਈਆਂ ਸਨ, ਜਿਸ ਦਾ ਪੁਲਿਸ ਵਲੋਂ ਬੜੀ ਤੇਜ਼ੀ ਨਾਲ ਖਾਤਮਾ ਕੀਤਾ ਜਾ ਰਿਹਾ ਹੈ। ਅਮਨ ਗਰਗ ਸੂਲਰ ਨੇ ਕਿਹਾ ਕਿ ਸਾਡੀ ਸੰਸਥਾ ਗੈਰ ਸਮਾਜਿਕ ਤੇ ਗੁੰਡਾ ਅਨਸਰਾਂ ਖਿਲਾਫ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਤੇ ਹਰ ਸਮੇਂ ਪੁਲਿਸ ਦਾ ਵੀ ਪੂਰਾ ਸਾਥ ਦਿੰਦੀ ਹੈ ਅਤੇ ਅੱਗੋਂ ਵੀ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ। ਅਮਨ ਗਰਗ ਨੇ ਕਿਹਾ ਕਿ ਭਾਵੇਂ ਸਭ ਦੇ ਬਾਵਜੂਦ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਗਲਤ ਅਨਸਰਾਂ ਵਲੋਂ ਜਾਨੋਂ ਮਾਰਨ ਦੀਆਂ ਧਰਮਕੀਆਂ ਮਿਲ ਰਹੀਆਂ ਹਨ, ਪਰ ਉਹ ਪਿੱਛੇ ਹਟਣ ਵਾਲੇ ਨਹੀਂ ਤੇ ਗੈਰ ਸਮਾਜਿਕ ਤੇ ਗੁੰਡਾ ਅਨਸਰਾਂ ਵਿਰੁੱਧ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਵਲੋਂ ਸਮੂਹ ਪੰਜਾਬ ਵਾਸੀਆਂ ਨੂੰ ਗੈਂਗਵਾਦ ਅਤੇ ਗੁੰਡਾ ਅਨਸਰਾਂ ਵਿਰੁੱਧ ਇਕਜੁੱਟ ਹੋ ਕੇ ਪੰਜਾਬ ਪੁਲੀਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

You must be logged in to post a comment Login