ਪੰਜਾਬ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ’ਚ ਲਿਆ ਕਿਸਾਨਾਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ

ਪੰਜਾਬ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ’ਚ ਲਿਆ ਕਿਸਾਨਾਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ

ਚੰਡੀਗੜ੍ਹ, 21 ਅਗਸਤ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ 22 ਅਗਸਤ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਪੰਜਾਬ ਪੁਲੀਸ ਨੇ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੇ। ਇਸ ਦੌਰਾਨ ਪੰਜਾਬ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦੋਂ ਕਿ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

You must be logged in to post a comment Login