ਪੰਜਾਬ: ਭਗਵੰਤ ਮਾਨ ਦੀ ਤਹਿਸੀਲਦਾਰਾਂ ਨੂੰ ਚੇਤਾਵਨੀ

ਪੰਜਾਬ: ਭਗਵੰਤ ਮਾਨ ਦੀ ਤਹਿਸੀਲਦਾਰਾਂ ਨੂੰ ਚੇਤਾਵਨੀ

ਚੰਡੀਗੜ੍ਹ, 4 ਮਾਰਚ- ਪੰਜਾਬ ਸਰਕਾਰ ਨੇ ਅੱਜ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਪੀਸੀਐੱਸ ਅਫ਼ਸਰਾਂ ਅਤੇ ਕਾਨੂੰਗੋ/ ਸੀਨੀਅਰ ਸਹਾਇਕਾਂ ਦੇ ਹਵਾਲੇ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਕਮਿਸ਼ਨਰ ਮਾਲ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਜਿੱਥੇ ਕਿਤੇ ਮਾਲ ਅਫ਼ਸਰ ਕੰਮ ਨਹੀਂ ਕਰ ਰਹੇ ਉੱਥੇ ਰਜਿਸਟਰੀਆਂ ਦਾ ਕੰਮ ਉਪਰੋਕਤ ਅਫ਼ਸਰਾਂ ਨੂੰ ਸੌਂਪ ਦਿੱਤਾ ਜਾਵੇ। ਚੇਤੇ ਰਹੇ ਕਿ ਮਾਲ ਮਹਿਕਮੇ ਦੇ ਅਧਿਕਾਰੀ ਵਿਜੀਲੈਂਸ ਦੀ ਕਾਰਵਾਈ ਖ਼ਿਲਾਫ਼ ਹੜਤਾਲ ’ਤੇ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਨੂੰ ਅੱਜ ਸ਼ਾਮੀਂ 5 ਵਜੇ ਤੱਕ ਡਿਊਟੀ ’ਤੇ ਹਾਜ਼ਰ ਹੋਣ ਦਾ ਅਲਟੀਮੇਟਮ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਜੇ ਤਹਿਸੀਲਦਾਰ ਡਿਊਟੀ ’ਤੇ ਨਾ ਆਏ ਤਾਂ ਉਨ੍ਹਾਂ ਖਿਲਾਫ ਕਾਰਵਾਈ ਹੋਵੇਗੀ ਅਤੇ ਜਿਹੜੇ ਅਧਿਕਾਰੀ ਪ੍ਰੋਬੇਸ਼ਨ ਤੇ ਹਨ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਅਚਨਚੇਤ ਖਰੜ ਤਹਿਸੀਲ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ ਹੈ। ਪੰਜਾਬ ਸਰਕਾਰ ਨੇ ਰਜਿਸਟਰੀਆਂ ਦਾ ਕੰਮ ਉਪਰੋਕਤ ਅਧਿਕਾਰੀਆਂ ਨੂੰ ਦੇਣ ਦਾ ਫੈਸਲਾ ਕਰਕੇ ਹੜਤਾਲ ’ਤੇ ਗਏ ਅਫਸਰਾਂ ਨੂੰ ਸਖ਼ਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਦੂਜੇ ਪਾਸੇ ਮਾਲ ਆਫੀਸਰਜ਼ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

You must be logged in to post a comment Login