ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ

ਚੰਡੀਗੜ੍ਹ, 1 ਮਾਰਚ- ਵਿਧਾਨ ਸਭਾ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਵਿਚ ਸ਼ੁਭਕਰਨ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਪਹਿਲਾਂ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਰੌਲਾ ਪੈ ਗਿਆ। ਕਾਂਗਰਸੀ ਵਿਧਾਇਕਾਂ ਵਲੋਂ ਕਿਸਾਨਾਂ ਦੇ ਮਾਮਲੇ ’ਤੇ ਸਦਨ ਵਿਚ ਹੰਗਾਮਾ ਕੀਤਾ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਆਪਣਾ ਭਾਸ਼ਨ ਪੜ੍ਹਿਆ ਜਾ ਰਿਹਾ ਸੀ। ਰਾਜਪਾਲ ਨੇ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ਕਰਨ ਦਾ ਪੂਰਾ ਮੌਕਾ ਦਿੱਤਾ ਜਾਵੇਗਾ। ਸਦਨ ਵਿਚ ਅਜਿਹਾ ਕਰਨਾ ਠੀਕ ਨਹੀਂ ਹੈ। ਕਾਂਗਰਸ ਵਲੋਂ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੰਗਾਮੇ ਕਾਰਨ ਰਾਜਪਾਲ ਵੀ ਆਪਣਾ ਭਾਸ਼ਨ ਪੂਰਾ ਨਹੀਂ ਪੜ੍ਹ ਸਕੇ।

You must be logged in to post a comment Login