ਪੰਜਾਬ ਵਿੱਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ

ਪੰਜਾਬ ਵਿੱਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ

ਚੰਡੀਗੜ੍ਹ, 7 ਨਵੰਬਰ : ਪੰਜਾਬ ਸਰਕਾਰ ਨੇ ਤੇਲ ਕੀਮਤਾਂ ਤੋਂ ਵੈਟ ਦਰ ਘਟਾ ਦਿੱਤੀ ਹੈ। ਇਸ ਕਾਰਨ ਸੂਬੇ ਵਿੱਚ ਪੈਟਰੋਲ 10 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 5 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਤੇਲ ਦੀਆਂ ਘਟੀਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ। ਪੰਜਾਬ ਵਿੱਚ ਪੈਟਰੋਲ ਹੁਣ 96.16 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 84.80 ਰੁਪਏ ਪ੍ਰਤੀ ਲਿਟਰ ਦੀ ਕੀਮਤ ’ਤੇ ਵਿਕੇਗਾ। ਇਨ੍ਹਾਂ ਕੀਮਤਾਂ ਵਿੱਚ ਵਾਧਾ-ਘਾਟਾ ਵੀ ਹੋ ਸਕਦਾ ਹੈ।

You must be logged in to post a comment Login