ਪੰਜਾਬ ਵਿੱਚ ਹਰ ਵਰ੍ਹੇ 1800 ਕਾਂਸਟੇਬਲਾਂ ਤੇ 300 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ

ਪੰਜਾਬ ਵਿੱਚ ਹਰ ਵਰ੍ਹੇ 1800 ਕਾਂਸਟੇਬਲਾਂ ਤੇ 300 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ

ਚੰਡੀਗੜ੍ਹ, 12 ਦਸੰਬਰ- ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਖਾਲੀ ਅਸਾਮੀਆਂ ਸਮੇਂ ਸਿਰ ਭਰਨ ਲਈ ਇਸ ਸਾਲਾਨਾ ਭਾਰਤੀ ਬਾਰੇ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਤਰਨ ਤਾਰਨ ਇਲਾਕੇ ਦੇ ਪੁਲੀਸ ਸਟੇਸ਼ਨ ’ਤੇ ਰਾਕਟ ਨਾਲ ਹਮਲਾ ਕੀਤਾ ਗਿਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੰਤਰੀਆਂ ਨੇ ਇਸ ਸਾਲਾਨਾ ਭਰਤੀ ਪ੍ਰਕਿਰਿਆ ਲਈ ਹਾਮੀ ਭਰੀ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਰੈਵੀਨਿਊ ਪਟਵਾਰੀਆਂ ਦੀਆਂ ਖਾਲੀ ਪਈਆਂ 710 ਅਸਾਮੀਆਂ ਨੂੰ ਵੀ ਭਰਿਆ ਜਾਵੇਗਾ।

You must be logged in to post a comment Login