ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ

ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ

ਚੰਡੀਗੜ੍ਹ, 18 ਮਈ- ਕਿਸਾਨਾਂ ਮੰਗਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਥੇਬੰਦੀਆਂ ਵਿਚਕਾਰ ਤਿੰਨ ਘੰਟੇ ਮੀਟਿੰਗ ’ਚ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਹੋ ਗਈ ਹੈ। ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਵੱਲੋਂ ਆਪੋ ਆਪਣੇ ਵਿਚਾਰ ਰੱਖੇ ਗਏ, ਉਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕਿਸਾਨ ਆਗੂਆਂ ਵਿੱਚ ਸਹਿਮਤੀ ਬਣ ਗਈ। ਇਸ ਦਾ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਚੱਲ ਰਹੀ ਧਰਨੇ ਵਿੱਚ ਪਹੁੰਚ ਕੇ ਕਰਨਗੇ। ਸੂਤਰਾਂ ਮੁਤਾਬਕ ਕਿਸਾਨ ਜਥੇਬੰਦੀਆਂ ਨੇ 13 ਮੰਗਾਂ ਪੰਜਾਬ ਸਰਕਾਰ ਅੱਗੇ ਰੱਖੀਆਂ। ਲਗਪਗ ਸਾਰੀਆਂ ਮੰਗਾਂ ਪੰਜਾਬ ਸਰਕਾਰ ਨੇ ਮੰਨ ਲਈਆਂ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਸਾਲ ਕਣਕ ਦਾ ਝਾੜ ਘਟਣ ਕਰਕੇ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਪੰਜਾਬ ਸਰਕਾਰ 500 ਰੁਪਏ ਪ੍ਰਤੀ ਏਕੜ ਬੋਨਸ ਦੇਵੇ। ਕਿਸਾਨਾਂ ਇਸ ਮੰਗ ਨੂੰ ਛੱਡ ਕੇ ਬਾਕੀ ਮੰਗਾਂ ਮੰਨ ਲਈਆਂ। ਝੋਨੇ ਦੀ ਲੁਆਈ ਦੀਆਂ ਤਰੀਕਾਂ ਦਾ ਰੇੜਕਾ ਵੀ ਆਪਸੀ ਸਹਿਮਤੀ ਨਾਲ ਹੱਲ ਕਰ ਲਿਆ ਹੈ।

You must be logged in to post a comment Login