ਬਜਟ ਵਿਚ ਪਿਛਲੇ ਸਾਲ ਨਾਲੋਂ 26 ਫ਼ੀਸਦੀ ਦਾ ਵਾਧਾ
ਖੇਤੀ
- ਖ਼ੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ ਗਏ-ਵਿੱਤ ਮੰਤਰੀ
- ਖ਼ੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼
- ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ
- ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ
- ਝੋਨੇ ਦੀ ਬਿਜਾਈ ਤੇ ਮੂੰਗੀ ਦੀ ਸਿੱਧੀ ਖ਼ਰੀਦ ਲਈ 125 ਕਰੋੜ ਰੁਪਏ
- ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ
- ਬਾਗਵਾਨੀ ਵਿਭਾਗ ਲਈ 253 ਕਰੋੜ ਰੁਪਏ
ਸਿੱਖਿਆ
ਪੰਜਾਬ ਸਰਕਾਰ ਨੇ ਸਕੂਲ ਤੇ ਉੱਚ ਸਿੱਖਿਆ ਲਈ 17,072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 6 ਫ਼ੀਸਦੀ ਵੱਧ ਹੈ।
ਖੇਡਾਂ
- ਖ਼ੇਡ ਬਜਟ ਵਿਚ ਪਿਛਲੇ ਸਾਲ ਨਾਲੋਂ 55 ਫ਼ੀਸਦੀ ਦਾ ਵਾਧਾ
- ਖ਼ੇਡਾਂ ਦੀ ਬੁਨਿਆਦੀ ਢਾਂਚੇ ਲਈ 258 ਕਰੋੜ ਰੁਪਏ ਦਾ ਬਜਟ
- ਖ਼ੇਡਾਂ ਦਾ ਸਮਾਨ ਖ਼ਰੀਦਣ ਲਈ 3 ਕਰੋੜ ਰੁਪਏ ਦੀ ਤਜਵੀਜ਼
ਸਿਹਤ
- 4781 ਕਰੋੜ ਰੁਪੲੇ ਸਿਹਤ ਖੇਤਰ ਲਈ ਰੱਖ ਗਏ ਹਨ।
- ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਦੋ ਨਵੇਂ ਮੈਡੀਕਲ ਕਾਲਜ ਖ਼ੋਲ੍ਹੇ ਜਾ ਰਹੇ ਹਨ
- ਇਨ੍ਹਾਂ ਦੋਵਾਂ ਕਾਲਜਾਂ ਵਿਚ 100-100 ਐਮ.ਬੀ.ਬੀ.ਐਸ. ਸਰਕਾਰੀ ਸੀਟਾਂ
- ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰਾਖ਼ਵੇਂ
- ਫ਼ਾਜ਼ਿਲਕਾ ਵਿਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ
- ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਰਾਖ਼ਵੇਂ
- ਆਮ ਆਦਮੀ ਕਲੀਨਿਕਾਂ ਲਈ ਬਜਟ ਵਿਚ ਕੁਝ ਨਹੀਂ
- ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ
- ਹੋਮੀ ਭਾਭਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ
ਕਾਨੂੰਨ ਵਿਵਸਥਾ
- ਪੰਜਾਬ ਦੀ ਕਾਨੂੰਨ ਵਿਵਸਥਾ ਲਈ 10523 ਕਰੋੜ ਰੁਪਏ ਦਾ ਬਜਟ
- ਇਸ ਵਿਚ ਪਿਛਲੇ ਸਾਲ ਨਾਲੋਂ 11 ਫ਼ੀਸਦੀ ਦਾ ਵਾਧਾ
- ਪੁਲੀਸ ਦੇ ਨਵੇਂ ਉਪਕਰਣਾਂ ਅਤੇ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ
- ਪੁਲੀਸ ਦੇ ਆਧੁਨਿਕੀਕਰਨ ਲਈ 64 ਕਰੋੜ ਰੁਪਏ
- ਸਰਹੱਦ ਦੇ ਨੇੜਲੇ ਪਿੰਡਾਂ ਵਿਚ ਸੀਸੀਟੀਵੀ ਕੈਮਰੇ ਲੱਗਣਗੇ
- ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਤਜਵੀਜ਼

You must be logged in to post a comment Login