ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਰੂਪਨਗਰ, 1 ਜੂਨ (ਜਗਮੋਹਨ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਸੂਤਰਾਂ ਅਨੁਸਾਰ ਕਮਿੱਕਰ ਸਿੰਘ ਜੇਲ੍ਹ ਵਿੱਚ ਹੈ। ਇਸ ਸਬੰਧੀ ਟਵੀਟ ਕਰਕੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਮਿੱਕਰ ਸਿੰਘ ਡਾਢੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਏ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ‘ਆਪ’ ‘ਤੇ ਵਿਅੰਗ ਕਰਦਿਆਂ ਕਿਹਾ ਕਿ ਸਿਆਸਤ ਨੂੰ ਅਪਰਾਧੀਆਂ ਤੋਂ ਮੁਕਤ ਕਰਨ ਦਾ ਵਾਅਦਾ ਕਰਨ ਵਾਲੀ ਪਾਰਟੀ ਨੂੰ ਇਤਿਹਾਸਕ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਉਣ ਲਈ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭਿਆ।

You must be logged in to post a comment Login