ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ

ਮਾਨਸਾ, 28 ਜੁਲਾਈ- ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਸਕੂਲਾਂ ’ਚ ਦਹਾਕੇ ਤੋਂ ਕੰਮ ਕਰ ਰਹੇ 12500 ਸਿੱਖਿਆ ਪ੍ਰੋਵਾਈਡਰ, ਈਜੀਐੱਸ,ਐੱਸਟੀਆਰ, ਏਆਈਈ, ਆਈਈਵੀ ਵਾਲੰਟੀਅਰਾਂ ਨੂੰ ਅੱਜ ਪੱਕੇ ਕਰ ਦਿੱਤਾ। ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਦੇ ਸਿੱਖਿਆ ਅਧਿਕਾਰੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ,ਪੰਚਾਇਤਾਂ ਦੀ ਹਾਜ਼ਰੀ ਚ ਕੱਚੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਉਹ ਅੱਜ ਤੋਂ ਰੈਗੂਲਰ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਹੁੰ ਚੁੱਕਦਿਆਂ ਹੀ ਕੈਬਨਿਟ ਸਬ-ਕਮੇਟੀ ਬਣਾਈ ਸੀ, ਜਿਸ ਵੱਲੋਂ ਅਨੇਕਾਂ ਔਕੜਾਂ ਦੇ ਬਾਵਜੂਦ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਫੈਸਲੇ ਨੂੰ ਪੂਰਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦੇ ਜੀਵਨ ਵਿੱਚ ਇਤਿਹਾਸਕ ਤਬਦੀਲੀਆਂ ਆਉਣ ਲਈ ਵਚਨਬੱਧ ਹੈ। ਮਾਨਸਾ ਜ਼ਿਲ੍ਹੇ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਰੂਬੀ ਬਾਂਸਲ ਦੀ ਅਗਵਾਈ 530 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਉਨ੍ਹਾਂ ਨੂੰ ਪੱਤਰ ਜਾਰੀ ਕੀਤੇ ਗਏ। ਸਮੂਹ ਸਕੂਲਾਂ ’ਚ ਸਕੂਲ ਮੈਨੇਜਮੈਂਟ ਕਮੇਟੀਆਂ, ਅਧਿਆਪਕਾਂ, ਪੰਚਾਇਤਾਂ ਦੀ ਹਾਜ਼ਰੀ ’ਚ ਰੈਗੂਲਰ ਹੋਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਵੱਖ-ਵੱਖ ਥਾਵਾਂ ‘ਤੇ ਆਪ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ,ਮਾ ਨਸਾ ਹਲਕੇ ਦੇ ਵਿਧਾਇਕ ਡਾ.ਵਿਜੈ ਸਿੰਗਲਾ ਦੀ ਪਤਨੀ ਸ੍ਰੀਮਤੀ ਅਨੀਤਾ ਸਿੰਗਲਾ, ਡਿਪਟੀ ਡੀਈਓ ਗੁਰਲਾਭ ਸਿੰਘ, ਬਲਾਕ ਸਿੱਖਿਆ ਅਫ਼ਸਰ ਅਮਨਦੀਪ ਸਿੰਘ ਅਤੇ ਸਮੂਹ ਸੈਂਟਰ ਹੈੱਡ ਟੀਚਰ,ਹੈੱਡ ਟੀਚਰ ਸਾਹਿਬਾਨ ਦੀ ਅਗਵਾਈ ’ਚ ਵਾਲੰਟੀਅਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਹੋਣ ‘ਤੇ ਵਧਾਈ ਦਿੱਤੀ ਗਈ। ਭਾਈਦੇਸਾ ਵਿਖੇ ਹੋਏ ਸਮਾਗਮ ਦੌਰਾਨ ਸ੍ਰੀਮਤੀ ਅਨੀਤਾ ਸਿੰਗਲਾ ਨੇ ਵਾਲੰਟੀਅਰ ਅਧਿਆਪਕਾਂ ਨੂੰ ਰੈਗੂਲਰ ਸੇਵਾਵਾਂ ਕਰਨ ਦੇ ਨਿਯੁਕਤੀ ਪੱਤਰ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੈਂਟਰ ਹੈੱਡ ਟੀਚਰ ਪਰਵਿੰਦਰ ਸਿੰਘ ਦੀ ਅਗਵਾਈ ਚ ਵਾਲੰਟੀਅਰ ਅਧਿਆਪਕ, ਰਾਜਿੰਦਰ ਕੌਰ, ਪਰਮਜੀਤ ਕੌਰ ਭਾਈਦੇਸਾ, ਹਰਪ੍ਰੀਤ ਕੌਰ ਖੜਕ ਸਿੰਘ ਵਾਲਾ ਨੂੰ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਕਾਰੀ ਮਿਡਲ ਸਕੂਲ ਦੇ ਮੁਖੀ ਰਜਨੀ ਗਰਗ,ਸੈਂਟਰ ਸਕੂਲ ਦੇ ਅਧਿਆਪਕ ਅਮਨਦੀਪ ਸਿੰਘ, ਊਸ਼ਾ ਰਾਣੀ,ਜਸਪਿੰਦਰ ਕੌਰ,ਸਰਬਜੀਤ ਕੌਰ,ਸਕੂਲ ਚੇਅਰਮੈਨ ਰਾਜ ਕੁਮਾਰ,ਹਰਦੀਪ ਸਿੱਧੂ, ਸਮਾਜ ਸੇਵਿਕਾ ਜੀਤ ਦਹੀਆ, ਆਪ ਆਗੂ ਬਲਵੀਰ ਸਿੰਘ, ਬੀਰਾ ਸਿੰਘ, ਅਜੈਬ ਸਿੰਘ, ਗਰਾਮ ਪੰਚਾਇਤ ਅਤੇ ਪਿੰਡ ਨਿਵਾਸੀ ਹਾਜ਼ਰ ਸਨ।

You must be logged in to post a comment Login