ਪੰਜਾਬ ਸਰਕਾਰ ਵੱਲੋਂ ਰਾਜ ’ਚ ਪੰਜ ਐੱਨਆਰਆਈ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਦੀ ਤਿਆਰੀ

ਪੰਜਾਬ ਸਰਕਾਰ ਵੱਲੋਂ ਰਾਜ ’ਚ ਪੰਜ ਐੱਨਆਰਆਈ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਦੀ ਤਿਆਰੀ

ਚੰਡੀਗੜ੍ਹ, 24 ਮਈ-ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੂਬੇ ਵਿੱਚ ਫਾਸਟ-ਟਰੈਕ ਐੱਨਆਰਆਈ ਅਦਾਲਤਾਂ ਦੀ ਗਿਣਤੀ ਵਧਾਉਣ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਮੌਜੂਦਾ ਸਮੇਂ ਇੱਕੋ-ਇੱਕ ਐੱਨਆਰਆਈ ਅਦਾਲਤ ਜਲੰਧਰ ਵਿੱਚ ਹੈ। ਸਰਕਾਰ ਨੇ ਹੁਣ ਅਜਿਹੀਆਂ ਪੰਜ ਹੋਰ ਅਦਾਲਤਾਂ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ, ਜਿਹੜੀਆਂ ਬਠਿੰਡਾ, ਨਵਾਂਸ਼ਹਿਰ, ਪਟਿਆਲਾ, ਹੁਸ਼ਿਆਰਪੁਰ ਅਤੇ ਮੋਗਾ ਵਿੱਚ ਸਥਾਪਤ ਕੀਤੀਆਂ ਜਾਣਗੀਆਂ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਪ੍ਰਬੰਧਕੀ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਕੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਨੂੰ ਐੱਨਆਰਆਈ ਅਦਾਲਤਾਂ ਜਲਦੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨਾਲ ਸਬੰਧਤ 2500 ਦੇ ਕਰੀਬ ਕੇਸ ਲਟਕੇ ਹੋਏ ਹਨ।

You must be logged in to post a comment Login