ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਜਾਰੀ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਜਾਰੀ

ਚੰਡੀਗੜ੍ਹ, 23 ਜਨਵਰੀ- ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਢ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਵਿੱਚ 36 ਘੰਟਿਆਂ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਾਰਾ ਦਿਨ ਮੀਂਹ ਅਤੇ ਸੀਤ ਹਵਾਵਾਂ ਚੱਲਣਗੀਆਂ ਜਦੋਂ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਣਾ ਹੈ। ਤਾਪਮਾਨ ਡਿੱਗਣ ਕਰਕੇ ਲੋਕ ਵੀ ਘਰਾਂ ਵਿੱਚ ਬੈਠੇ ਹਨ।

You must be logged in to post a comment Login