ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ’ਚ ਰੈੱਡ ਅਲਰਟ ਜਾਰੀ

ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ’ਚ ਰੈੱਡ ਅਲਰਟ ਜਾਰੀ

ਚੰਡੀਗੜ੍ਹ, 3 ਸਤੰਬਰ: ਕਈ ਰਾਜਾਂ ਵਿੱਚ ਪੈ ਰਹੇ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ (IMD) ਨੇ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰੀ ਪੰਜਾਬ, ਉੱਤਰੀ ਹਰਿਆਣਾ, ਪੂਰਬੀ ਰਾਜਸਥਾਨ, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਉੱਤਰ-ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼ ਅਤੇ ਉੜੀਸਾ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਚੇਤਾਵਨੀਆਂ ਜਾਰੀ ਕੀਤੀਆਂ ਹਨ। ਅਪਡੇਟ ਕੀਤੀ ਗਈ ਹੁਣ ਤੱਕ ਦੀ ਭਵਿੱਖਬਾਣੀ ਮੁਤਾਬਕ ਅਗਲੇ ਤਿੰਨ ਘੰਟਿਆਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਦਰਮਿਆਨੇ ਤੋਂ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਅਚਾਨਕ ਹੜ੍ਹ, ਜ਼ਮੀਨ ਖਿਸਕਣ ਅਤੇ ਪਾਣੀ ਭਰਨ ਦਾ ਖ਼ਤਰਾ ਹੈ। ਮੌਸਮ ਵਿਭਾਗ ਅਨੁਸਾਰ ਜੰਮੂ ਅਤੇ ਕਸ਼ਮੀਰ ਵਿੱਚ ਰੈੱਡ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਪੁਣਛ, ਮੀਰਪੁਰ, ਰਾਜੌਰੀ, ਰਿਆਸੀ, ਜੰਮੂ, ਰਾਮਬਨ, ਊਧਮਪੁਰ, ਸਾਂਬਾ, ਕਠੂਆ, ਡੋਡਾ ਅਤੇ ਕਿਸ਼ਤਵਾੜ ਸ਼ਾਮਲ ਹਨ। ਪੰਜਾਬ ਵਿੱਚ ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਗਾ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਰੈੱਡ ਅਲਰਟ ਅਧੀਨ ਹਨ; ਜਦੋਂ ਕਿ ਹਿਮਾਚਲ ਪ੍ਰਦੇਸ਼ ਵਿੱਚ ਮੰਡੀ, ਊਨਾ, ਬਿਲਾਸਪੁਰ, ਸਿਰਮੌਰ ਅਤੇ ਸੋਲਨ ਵਿੱਚ ਵੀ ਅਜਿਹੀਆਂ ਚੇਤਾਵਨੀਆਂ ਹਨ। ਹਰਿਆਣਾ ਦੇ ਯਮੁਨਾ ਨਗਰ, ਅੰਬਾਲਾ, ਕੁਰੂਕਸ਼ੇਤਰ, ਪੰਚਕੂਲਾ ਅਤੇ ਐਸਏਐਸ ਨਗਰ ਵੀ ਇਸੇ ਚੇਤਾਵਨੀ ਦੇ ਅਧੀਨ ਹਨ।

You must be logged in to post a comment Login