ਪੱਛਮੀ ਬੰਗਾਲ: ਬੰਬ ਧਮਾਕੇ ਦੇ 2 ਮੁਲਜ਼ਮ ਗ੍ਰਿਫ਼ਤਾਰ, ਲੋਕਾਂ ਨੇ ਐੱਨਆਈਏ ਟੀਮ ’ਤੇ ਹਮਲਾ ਕੀਤਾ

ਪੱਛਮੀ ਬੰਗਾਲ: ਬੰਬ ਧਮਾਕੇ ਦੇ 2 ਮੁਲਜ਼ਮ ਗ੍ਰਿਫ਼ਤਾਰ, ਲੋਕਾਂ ਨੇ ਐੱਨਆਈਏ ਟੀਮ ’ਤੇ ਹਮਲਾ ਕੀਤਾ

ਕੋਲਕਾਤਾ, 6 ਅਪਰੈਲ- ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਭੂਪਤੀਨਗਰ ਇਲਾਕੇ ‘ਚ 2022 ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਗਈ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ‘ਤੇ ਅੱਜ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਐੱਨਆਈਏ ਅਧਿਕਾਰੀਆਂ ਦੀ ਟੀਮ ਨੇ ਸਵੇਰੇ ਮਾਮਲੇ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਟੀਮ ਕੋਲਕਾਤਾ ਵਾਪਸ ਜਾ ਰਹੀ ਸੀ, ਜਦੋਂ ਉਸ ਦੇ ਵਾਹਨ ‘ਤੇ ਹਮਲਾ ਕੀਤਾ ਗਿਆ। ਸਥਾਨਕ ਲੋਕਾਂ ਨੇ ਗੱਡੀ ਨੂੰ ਘੇਰ ਲਿਆ ਅਤੇ ਉਸ ‘ਤੇ ਪਥਰਾਅ ਕੀਤਾ। ਐੱਨਆਈਏ ਨੇ ਕਿਹਾ ਹੈ ਕਿ ਉਸ ਦਾ ਅਧਿਕਾਰੀ ਵੀ ਜ਼ਖ਼ਮੀ ਹੋਇਆ ਹੈ। ਐੱਨਆਈਏ ਨੇ ਇਸ ਸਬੰਧ ਵਿੱਚ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

You must be logged in to post a comment Login