ਪੱਟੀ, 31 ਅਗਸਤ- ਇਥੋਂ ਨੇੜਲੇ ਪਿੰਡ ਠੱਕਰਪੁਰਾ ਸਥਿਤੀ ਗਿਰਜਾਘਰ ਅੰਦਰ ਬੀਤੀ ਰਾਤ ਚਾਰ ਅਣਪਛਾਤਿਆਂ ਨੇ ਚੌਕੀਦਾਰ ਨੂੰ ਬੰਦੀ ਬਣਾ ਕੇ ਧਾਰਮਿਕ ਮੂਰਤੀਆਂ ਤੋੜ ਦਿੱਤੀਆਂ ਤੇ ਗਿਰਜਾਘਰ ਪ੍ਰਬੰਧਕ ਦੀ ਕਾਰ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦੇ ਵਿਰੋਧ ਵਜੋਂ ਇਸਾਈ ਭਾਈਚਾਰੇ ਵੱਲੋਂ ਇਨਸਾਫ਼ ਲਈ ਗਿਰਜਾਘਰ ਦੇ ਸਾਹਮਣੇ ਪੱਟੀ ਖੇਮਕਰਨ ਸੜਕ ਦੇ ਧਰਨਾ ਲਗਾਇਆ ਗਿਆ ਹੈ। ਬੀਤੀ ਰਾਤ ਘਟਨਾ ਤੋਂ ਤੁਰੰਤ ਬਾਅਦ ਪੁਲੀਸ ਸਬਡਵੀਜ਼ਨ ਪੱਟੀ ਦੇ ਅਧਿਕਾਰੀ ਸਤਨਾਮ ਸਿੰਘ ਸੰਧੂ ਤੇ ਥਾਣਾ ਸਦਰ ਦੇ ਐੱਸਐੱਚਓ ਸੁਖਬੀਰ ਸਿੰਘ ਮੌਕੇ ਤੇ ਪਹੁੰਚ ਕੇ ਜਾਣਕਾਰੀ ਇਕੱਤਰ ਕੀਤੀ। ਡੀਐਸਪੀ ਪੱਟੀ ਸਤਨਾਮ ਸਿੰਘ ਦੱਸਿਆ ਕਿ ਬੀਤੀ ਅੱਧੀ ਰਾਤ 12.45 ਵਜੇ ਕਰੀਬ ਚਾਰ ਅਣਪਛਾਤਿਆਂ ਨੇ ਗਿਰਜਾਘਰ ਅੰਦਰ ਦਾਖਲ ਹੋ ਕੇ ਚੌਕੀਦਾਰ ਨੂੰ ਬੰਦੀ ਬਣਾ ਕੇ ਮੂਰਤੀਆਂ ਦੀ ਤੋੜ ਦਿੱਤੀਆਂ ਤੇ ਗਿਰਜਾਘਰ ਅੰਦਰ ਖੜੀ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਪੁਲੀਸ ਨੇ ਅਣਪਛਾਤਿਆਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਮੇਤ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਗਿਰਜਾਘਰ ਪਹੁੰਚੇ ਐੱਸਐੱਸਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਤੇ ਗਿਰਜਾਘਰ ਪ੍ਰਬੰਧਕਾਂ ਵਿਚਕਾਰ ਲੰਮਾ ਸਮਾਂ ਗੱਲਬਾਤ ਹੋਈ ਪਰ ਜਦੋਂ ਐੱਸਐੱਸਪੀ ਪਾਸੋਂ ਮੀਡੀਆ ਨੇ ਇਸ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਬਿਨਾਂ ਕੁਝ ਦੱਸੇ ਚਲੇ ਗਏ। ਇਸ ਤੋਂ ਇਲਾਵਾ ਗਿਰਜਾਘਰ ਠੱਕਰਪੁਰਾ ਦੇ ਪ੍ਰਬੰਧਕਾਂ ਨਾਲ ਵੀ ਮੀਡੀਆ ਨੇ ਇਸ ਮਾਮਲੇ ’ਤੇ ਕਈ ਵਾਰ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਸਾਈ ਭਾਈਚਾਰੇ ਵੱਲੋਂ ਇਨਸਾਫ਼ ਲਈ ਧਰਨਾ ਜਾਰੀ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login