ਫਰੀਦਕੋਟ : ਸੁਖਬੀਰ ਬਾਦਲ ਦੇ ਆਉਣ ਤੋਂ ਪਹਿਲਾਂ ਅਕਾਲੀ ਆਗੂ ਦੀ ਕੀਤੀ ਕੁੱਟਮਾਰ

ਫਰੀਦਕੋਟ : ਸੁਖਬੀਰ ਬਾਦਲ ਦੇ ਆਉਣ ਤੋਂ ਪਹਿਲਾਂ ਅਕਾਲੀ ਆਗੂ ਦੀ ਕੀਤੀ ਕੁੱਟਮਾਰ

ਫਰੀਦਕੋਟ-ਫਰੀਦਕੋਟ ‘ਚ ਸੁਖਬੀਰ ਸਿੰਘ ਬਾਦਲ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤ ਵਲੋਂ ਅਕਾਲੀ ਆਗੂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਫਰੀਦਕੋਟ ਸ਼ਹਿਰ ਦੀ ਸਥਿਤੀ ਤਨਾਅਪੂਰਣ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਓਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਬੋਹਰ ‘ਚ 9 ਸਤੰਬਰ ਨੂੰ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਉਨ੍ਹਾਂ ਨੇ 1 ਲੱਖ ਦੇ ਕਰੀਬ ਲੋਕਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ। ਇਸ ਰੈਲੀ ਤੋਂ ਪਹਿਲਾਂ ਸੁਨੀਲ ਜਾਖੜ ਦੇ ਸ਼ਹਿਰ ਅਬੋਹਰ ਵਿਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ 9 ਸਤੰਬਰ ਨੂੰ ਲੋਕਾਂ ਦਾ ਇਕੱਠ ਦੇਖਣ ਵਾਲਾ ਹੋਵੇਗਾ।

You must be logged in to post a comment Login