ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ 25 ਫਰਵਰੀ ਨੂੰ ਹੋਵੇਗੀ ਰਿਲੀਜ਼, ਐਮੀ ਵਿਰਕ ਨੇ ਸਾਂਝਾ ਕੀਤਾ ਦਾ ਪੋਸਟਰ

ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ 25 ਫਰਵਰੀ ਨੂੰ ਹੋਵੇਗੀ ਰਿਲੀਜ਼, ਐਮੀ ਵਿਰਕ ਨੇ ਸਾਂਝਾ ਕੀਤਾ ਦਾ ਪੋਸਟਰ

ਚੰਡੀਗੜ੍ਹ (ਬਿਊਰੋ)– ਪੰਜਾਬੀ ਸਿਤਾਰੇ ਇਕ ਤੋਂ ਬਾਅਦ ਇਕ ਆਪਣੀਆਂ ਆਗਾਮੀ ਫ਼ਿਲਮਾਂ ਦੇ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕਰ ਰਹੇ ਹਨ। ‘ਲੌਂਗ ਲਾਚੀ 2’ ਤੇ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਤੋਂ ਬਾਅਦ ਹੁਣ ਐਮੀ ਵਿਰਕ ਨੇ ਆਪਣੀ ਆਗਾਮੀ ਫ਼ਿਲਮ ਦਾ ਪੋਸਟਰ ਤੇ ਰਿਲੀਜ਼ ਡੇਟ ਸਾਂਝੀ ਕੀਤੀ ਹੈ। ਐਮੀ ਵਿਰਕ ਦੀ ਆਗਾਮੀ ਰਿਲੀਜ਼ ਫ਼ਿਲਮ ਦਾ ਨਾਂ ‘ਆਜਾ ਮੈਕਸੀਕੋ ਚੱਲੀਏ’ ਹੈ। ਇਸ ਫ਼ਿਲਮ ਦੇ ਪੋਸਟਰ ਨੂੰ ਦੇਖ ਕੇ ਲੱਗਦਾ ਹੈ ਕਿ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਦੀ ਕਹਾਣੀ ’ਤੇ ਆਧਾਰਿਤ ਫ਼ਿਲਮ ਹੈ।ਫ਼ਿਲਮ 25 ਫਰਵਰੀ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪੋਸਟਰ ’ਚ ਐਮੀ ਵਿਰਕ ਦੀ ਨਿਰਾਸ਼ ਖੜ੍ਹਿਆ ਦੀ ਲੁੱਕ ਦੇਖਣ ਨੂੰ ਮਿਲ ਰਹੀ ਹੈ। ਐਮੀ ਦੇ ਨਾਲ ਜ਼ਫਰੀ ਖ਼ਾਨ ਤੇ ਨਾਸਿਰ ਚਿਨੌਟੀ ਵੀ ਨਜ਼ਰ ਆ ਰਹੇ ਹਨ।

You must be logged in to post a comment Login