ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਹੋਈਆਂ 43000 ਕਾਲਾਂ, ਏਆਈਜੀ ਤੇ ਇੰਸਪੈਕਟਰ ਮੁਅੱਤਲ

ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਹੋਈਆਂ 43000 ਕਾਲਾਂ, ਏਆਈਜੀ ਤੇ ਇੰਸਪੈਕਟਰ ਮੁਅੱਤਲ

ਚੰਡੀਗੜ੍ਹ, 23 ਦਸੰਬਰ- ਫਿਰੋਜ਼ਪੁਰ ਜੇਲ੍ਹ ਤੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ’ਚ ਆਪਣੀ ਡਿਊਟੀ ਵਿੱਚ ਲਾਪ੍ਰਵਾਹੀ ਤੇ ਜਾਂਚ ਦੀ ਨਿਗਰਾਨੀ ਕਰਨ ’ਚ ਨਾਕਾਮ ਰਹਿਣ ’ਤੇ ਸਪੈਸ਼ਲ ਸਰਵਿਸਿਜ਼ ਅਪਰੇਸ਼ਨ ਸੈੱਲ ਦੇ ਏਆਈਜੀ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕੇਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਐੱਸਐੱਸਪੀ ਜੇ ਐਲਨਚੇਜ਼ੀਅਨ ਨੂੰ ਕੇਸ ਦਾ ਜਾਂਚ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਵੀ ਹਨ। ਉਨ੍ਹਾਂ ਨੂੰ ਪੰਜਾਬ ਪੁਲੀਸ ਕਾਊਂਟਰ-ਇੰਟੈਲੀਜੈਂਸ ਵਿੰਗ ਐੱਸਐੱਸਓਸੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

You must be logged in to post a comment Login