ਫੌਜੀ ਅਧਿਕਾਰੀ ਅਤੇ ਪੁੱਤਰ ’ਤੇ ਹਮਲਾ: 3 ਇੰਸਪੈਕਟਰਾਂ ਸਮੇਤ 12 ਪੁਲੀਸ ਕਰਮੀ ਮੁਅੱਤਲ

ਫੌਜੀ ਅਧਿਕਾਰੀ ਅਤੇ ਪੁੱਤਰ ’ਤੇ ਹਮਲਾ: 3 ਇੰਸਪੈਕਟਰਾਂ ਸਮੇਤ 12 ਪੁਲੀਸ ਕਰਮੀ ਮੁਅੱਤਲ

ਪਟਿਆਲਾ, 17 ਮਾਰਚ- ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ‘ਟ੍ਰਿਬਿਊਨ ਸਮੂਹ’ ਨੂੰ ਦੱਸਿਆ ਕਿ 12 ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਾਂਗੇ ਅਤੇ ਇਨਸਾਫ਼ ਕੀਤਾ ਜਾਵੇਗਾ। ਅਸੀਂ ਕਿਸੇ ਨੂੰ ਨਹੀਂ ਬਖਸ਼ਾਂਗੇ।’’ ਸੂਤਰਾਂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਹੈਰੀ ਬੋਪਾਰਾਏ, ਰੌਨੀ ਸਿੰਘ ਅਤੇ ਹਰਜਿੰਦਰ ਢਿੱਲੋਂ ਤੋਂ ਇਲਾਵਾ ਨੌਂ ਨਾਂ ਸ਼ਾਮਲ ਹਨ।

You must be logged in to post a comment Login