ਬਜਟ ਸੈਸ਼ਨ ’ਚ ਹਰ ਮਾਮਲੇ ’ਤੇ ਚਰਚਾ ਲਈ ਤਿਆਰ: ਸਰਕਾਰ

ਬਜਟ ਸੈਸ਼ਨ ’ਚ ਹਰ ਮਾਮਲੇ ’ਤੇ ਚਰਚਾ ਲਈ ਤਿਆਰ: ਸਰਕਾਰ

ਨਵੀਂ ਦਿੱਲੀ, 30 ਜਨਵਰੀ- ਸਰਕਾਰ ਨੇ ਅੱਜ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੂੰ ਕਿਹਾ ਕਿ ਉਹ 31 ਜਨਵਰੀ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਵਿਚ ਹਰ ਮਾਮਲੇ ’ਤੇ ਚਰਚਾ ਕਰਨ ਲਈ ਤਿਆਰ ਹੈ। ਬਜਟ ਸੈਸ਼ਨ ਦੇ ਮੱਦੇਨਜ਼ਰ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਸੱਦੀ ਸੀ, ਜਿਸ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਤੋਂ ਬਾਅਦ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਮੀਟਿੰਗ ਵਿਚ ਗੱਲਬਾਤ ਬਹੁਤ ਹੀ ਸੁਹਿਰਦ ਰਹੀ ਅਤੇ ਸਰਕਾਰ ਇਸ ਛੋਟੇ ਸੈਸ਼ਨ ਦੌਰਾਨ ਹਰ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਆਖਰੀ ਸੈਸ਼ਨ ਹੈ। ਮੀਟਿੰਗ ਵਿੱਚ ਰੱਖਿਆ ਮੰਤਰੀ ਅਤੇ ਲੋਕ ਸਭਾ ਵਿੱਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਰਕਾਰ ਦੀ ਨੁਮਾਇੰਦਗੀ ਕੀਤੀ।

You must be logged in to post a comment Login