ਬਜਰੰਗ ਪੂਨੀਆਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰ ਰਿਹਾ

ਬਜਰੰਗ ਪੂਨੀਆਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰ ਰਿਹਾ

ਨਵੀਂ ਦਿੱਲੀ, 22 ਦਸੰਬਰ- ਓਲੰਪਿਕਸ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਦੇ ਭਾਰਤੀ ਕੁਸ਼ਤੀ ਮਹਾਸੰਘ ਦਾ ਪ੍ਰਧਾਨ ਬਣਨ ਤੋਂ ਇਕ ਦਿਨ ਅੱਜ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਿ ਉਹ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ। ਉਧਰ ਖੇਡ ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਪਦਮਸ੍ਰੀ ਵਾਪਸ ਕਰਨਾ ਬਜਰੰਗ ਪੂਨੀਆ ਦਾ ਨਿੱਜੀ ਫੈਸਲਾ ਹੈ। ਨਾਲ ਹੀ ਦਾਅਵਾ ਕੀਤਾ ਭਾਰਤ ਕੁਸ਼ਤੀ ਸੰਘ ਦੀਆਂ ਚੋਣਾਂ ਨਿਰਪੱਖ ਅਤੇ ਲੋਕਤੰਤਰੀ ਢੰਗ ਨਾਲ ਕਰਵਾਈਆਂ ਗਈਆਂ ਹਨ।

You must be logged in to post a comment Login