ਬਡਰੁੱਖਾਂ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ

ਬਡਰੁੱਖਾਂ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ

ਸੰਗਰੂਰ, 29 ਜੂਨ- ਸਿੱਖ ਕੌਮ ਦੇ ਮਹਾਨ ਜਰਨੈਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਿੰਡ ਬਡਰੁੱਖਾਂ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਸੂਬਾ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਰਸਮੀ ਉਦਘਾਟਨ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਵੇਂ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਹੋਣਾ ਸੀ ਪਰ ਕਿਸੇ ਰੁਝੇਵਿਆਂ ਕਾਰਨ ਨਹੀਂ ਪੁੱਜੇ। ਸ੍ਰੀ ਅਰੋੜਾ ਵਲੋਂ ਮੁੱਖ ਮੰਤਰੀ ਦੀ ਤਰਫ਼ੋਂ ਮਹਾਰਾਜਾ ਰਣਜੀਤ ਸਿੰਘ ਦੇ ਨਾਨਕੇ ਪਿੰਡ ਬਡਰੁੱਖਾਂ ਦੇ ਵਿਕਾਸ ਕਾਰਜਾਂ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਵਲੋਂ ਕਿਸ ਤਰੀਕੇ ਨਾਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਨਾਮ ਵਰਤ ਕੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਵਰਗਾ ਰਾਜ ਦੇਣ ਦੇ ਵੱਡੇ ਵੱਡੇ ਵਾਅਦੇ ਕੀਤੇ ਪਰ ਕਿਹੋ ਜਿਹਾ ਪੰਜਾਬ ਆਪਾਂ ਨੂੰ ਵਿਰਸੇ ’ਚ ਮਿਲਿਆ, ਪੰਜਾਬ ਦੇ ਲੋਕ ਭਲੀ ਭਾਂਤ ਜਾਣਦੇ ਹਨ।

You must be logged in to post a comment Login