ਬਸਪਾ ਨੇ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਉਮੀਦਵਾਰ ਐਲਾਨਿਆ

ਬਸਪਾ ਨੇ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਉਮੀਦਵਾਰ ਐਲਾਨਿਆ

ਜਲੰਧਰ, 28 ਅਪਰੈਲ- ਬਹੁਜਨ ਸਮਾਜ ਪਾਰਟੀ ਪੰਜਾਬ ਨੇ ਅੱਜ ਆਪਣੇ 10ਵੇਂ ਉਮੀਦਵਾਰ ਦਾ ਐਲਾਨ ਕਰਦਿਆਂ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ ਦੇ ਨਾਂ ਦਾ ਐਲਾਨ ਕੀਤਾ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓਬੀਸੀ ਵਰਗ ਨਾਲ ਸਬੰਧਤ ਦਵਿੰਦਰ ਸਿੰਘ ਰਾਮਗੜ੍ਹੀਆ ਆਲ ਇੰਡੀਆ ਵਿਸ਼ਵਕਰਮਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਅਤੇ ਰਾਮਗੜ੍ਹੀਆ ਬੋਰਡ ਪੰਜਾਬ ਦੇ ਪ੍ਰਧਾਨ ਵੀ ਹਨ।

You must be logged in to post a comment Login