ਬਾਜਵਾ ਤੇ ਅਮਰਿੰਦਰ ਮੁੜ ਆਹਮੋ ਸਾਹਮਣੇ

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਰਾਹੁਲ ਗਾਂਧੀ ਦੀ ਪਾਰਟੀ ਪ੍ਰਧਾਨ ਦੇ ਰੂਪ ਵਿਚ ਤਾਜਪੋਸ਼ੀ ਦੇ ਰਸਤੇ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਗੌਰਤਲਬ ਹੈ ਕਿ ਕੈਪਟਨ ਨੇ ਹਾਲ ਵਿਚ ਜਾਰੀ ਇਕ ਬਿਆਨ ਵਿਚ ਰਾਹੁਲ ਨੂੰ ਹੋਰ ਤਜ਼ਰਬਾ ਲੈਣ ਦੀ ਨਸੀਹਤ ਦਿੰਦੇ ਹੋਏ ਕਾਂਗਰਸ ਪ੍ਰਧਾਨ ਦੇ ਰੂਪ ਵਿਚ ਸੋਨੀਆ ਦੇ ਬਣੇ ਰਹਿਣ ਦਾ ਸਮਰਥਨ ਕੀਤਾ ਸੀ। ਬਾਜਵਾ ਨੇ ਕਿਹਾ ਕਿ ਰਹੁਲ ਦਾ ਪ੍ਰਧਾਨ ਬਣਨਾ ਪਾਰਟੀ ਨੂੰ ਮਜ਼ਬੂਤ ਕਰੇਗਾ ਅਤੇ ਫੇਰ ਤੋਂ ਸਿਰਫ ਚੁੱਕਣ ਦੀ ਕੋਸ਼ਿਸ਼ ਕਰ ਰਹੀ ਸਮਾਜ ਵਿਰੋਧੀ ਤਾਕਤਾਂ ‘ਤੇ ਲਗਾਮ ਕਸੇਗਾ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਬਹੁਤ ਹੀ ਸਤਿਕਾਰਯੋਗ ਨੇਤਾ ਹੈ ਅਤੇ ਉਹ ਹਮੇਸ਼ਾ ਕਾਂਗਰਸੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦੀ ਰਹੇਗੀ। ਦੂਜੇ ਪਾਸੇ ਰਾਹੁਲ ਗਾਂਧੀ ਸਮਾਜ ਦੇ ਸਾਰੇ ਵਰਗਾਂ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਨਵੀਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਸਰਗਰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕ੍ਰਮ ਵਿਚ ਕੈਪਟਨ ਅਮਰਿੰਦਰ ਸਿੰਘ ਪਿਛਲੇ ਪਖਵਾੜੇ ਤੋਂ ਰਾਹੁਲ ਦੀ ਤਾਜਪੋਸ਼ੀ ਨੂੰ ਰੋਕਦ ਦੀ ਕੋਸ਼ਿਸ਼ਾਂ ਕਰ ਰਹੇ ਹਨ।
ਬਾਜਵਾ ਅਪਣੇ ਕੰਮ ਤੱਕ ਮਤਲਬ ਰੱਖਣ : ਕੈਪਟਨ
ਬਾਜਵਾ ਦੇ ਬਿਆਨ ‘ਤੇ ਪਲਟਵਾਰ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਉਹ ਅਪਣਾ ਕੰਮ ਕਰਨ ਅਤੇ ਉਨ੍ਹਾਂ ਦੇ ਬਿਆਨ ਨੂੰ ਤਰੋੜ ਮਰੋੜ ਕੇ ਪੇਸ਼ ਨਾ ਕਰਨ। ਕੈਪਟਨ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਖ਼ਿਲਾਫ਼ ਨਹੀਂ ਹਨ ਲੇਕਿਨ ਹਾਲਾਤ ਨੂੰ ਲੈ ਕੇ ਉਨ੍ਹਾਂ ਨੇ ਸਲਾਹ ਦਿੱਤੀ ਹੈ ਕਿ ਇਸ ਦੇ ਲਈ ਉਹ ਢੁਕਵਾਂ ਸਮਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਮੰਗ ਹੈ ਕਿ ਸੋਨੀਆ ਗਾਂਧੀ ਹੀ ਕਾਂਗਰਸ ਪ੍ਰਧਾਨ ਦੇ ਰੂਪ ਵਿਚ ਬਣੀ ਰਹੇ। ਇਹ ਵੀ ਕਿਹਾ ਕਿ ਇਕ ਕਾਂਗਸੀ ਅਤੇ ਰਾਹੁਲ ਦਾ ਹਮਦਰਦ ਹੋਣ ਸਬੰਧੀ ਉਨ੍ਹਾਂ ਅਪਣੀ ਰਾਏ ਪ੍ਰਗਟ ਕਰਨ ਵਿਚ ਕੋਈ ਦਿੱਕਤ ਮਹਿਸੂਸ ਨਹੀਂ ਹੁੰਦੀ। ਕੈਪਟਨ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਦੇਸ਼ ਦੀ ਸਿਆਸਤ ਕਾਫੀ ਬਦਲ ਗਈ ਹੈ।

You must be logged in to post a comment Login