ਅੰਮ੍ਰਿਤਸਰ- ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ।। ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇਸ਼-ਵਿਦੇਸ਼ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸੁੰਦਰ ਜਲੌਅ ਸਜਾਏ ਗਏ।ਬਾਬੇ ਨਾਨਕ ਦਾ ਅੱਜ 554 ਪ੍ਰਕਾਸ਼ ਪੁਰਬ ਮਨਾਉਣ ਲਈ ਸੰਗਤਾਂ ਦੂਰ-ਦਰਾਡੇ ਤੋਂ ਮੱਥਾ ਟੇਕਣ ਲਈ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੀਆਂ ਅਤੇ ਗੁਰੂ ਜੀ ਦੇ ਦਰਸ਼ਨ ਲਈ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਪਰਿਵਾਰ ਸਮੇਤ ਪਵਿਤਰ ਸਰੋਵਰ ‘ਚ ਇਸ਼ਨਾਨ ਕਰ ਰਹੀਆਂ ਹਨ। ਗੁਰੂ ਨਗਰੀ ਦੇ ਚਾਰੋਂ ਪਾਸੇ ਸ਼ਰਧਾਲੂਆਂ ਦੀਆਂ ਰੌਣਕਾਂ ਲਗੀਆਂ ਹੋਈਆਂ ਹਨ। ਸੰਗਤਾਂ ਦੀਆਂ ਲੰਮੀਆਂ ਕਤਾਰਾਂ ਮੱਥਾ ਟੇਕਣ ਲਈ ਇੰਤਜ਼ਾਰ ਕਰ ਰਹੀਆਂ ਹਨ। ਗੁਰੂ ਘਰ ਆ ਕੇ ਸੰਗਤਾਂ ਸ਼ਰਧਾ ਭਾਵਨਾ ਨਾਲ ਸੇਵਾ ਕਰ ਰਹੀਆਂ ਹਨ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

You must be logged in to post a comment Login