ਬੇਅਦਬੀ ਮਾਮਲੇ ‘ਤੇ ਰੋਟੀਆਂ ਸੇਕ ਰਹੀਆਂ ਸਿਆਸੀ ਪਾਰਟੀਆਂ

ਬੇਅਦਬੀ ਮਾਮਲੇ ‘ਤੇ ਰੋਟੀਆਂ ਸੇਕ ਰਹੀਆਂ ਸਿਆਸੀ ਪਾਰਟੀਆਂ

ਬਰਗਾੜੀ : ਬੇਅਦਬੀ ਦੇ ਮਾਮਲੇ ‘ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਕਾਂਗਰਸ ਵੀ ਅਕਾਲੀ ਦਲ ਨਾਲ ਮਿਲ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਦੋਸ਼ ਬਰਗਾੜੀ ਮੋਰਚੇ ‘ਚ ਸ਼ਾਮਿਲ ਹੋਣ ਪਹੁੰਚੇ ਸਿੱਖ ਜਥੇਬੰਦੀ ਦੇ ਆਗੂਆਂ ਨੇ ਲਗਾਏ ਹਨ। ਆਗੂਆਂ ਨੇ ਕਿਹਾ ਕਿ ਉਹ ਬਰਗਾੜੀ ਕਿਸੇ ਸਿਆਸੀ ਪਾਰਟੀ ਦੀ ਹਿਮਾਇਤ ਕਰਨ ਨਹੀਂ ਸਗੋਂ ਪਿਛਲੇ ਲੰਮੇ ਸਮੇਂ ਤੋਂ ਇਨਸਾਫ ਲਈ ਲਗਾਏ ਮੋਰਚੇ ਵਿਚ ਸ਼ਾਮਲ ਹੋਣ ਆਏ ਹਨ। ਆਗੂਆਂ ਨੇ ਕਿਹਾ ਕਿ ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਵਲੋਂ ਇਨਸਾਫ ਲਈ ਸ਼ਾਂਤ ਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕਾਂਗਰਸ ਦੋਸ਼ੀਆਂ ‘ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਰਗਾੜੀ ‘ਚ ਵੋਟਾਂ ਲਈ ਨਹੀਂ ਸਗੋਂ ਦੋਸ਼ੀਆਂ ‘ਤੇ ਕਾਰਵਾਈ ਲਈ ਆਏ ਹਨ।

You must be logged in to post a comment Login