ਬੰਗਲਾਦੇਸ਼ ‘ਚ ਵਿਦਿਆਰਥੀਆਂ ਅਤੇ ਕਾਰੋਬਾਰੀਆਂ ਵਿਚਾਲੇ ਹਿੰਸਕ ਝੜਪਾਂ, 40 ਲੋਕ ਜ਼ਖਮੀ

ਬੰਗਲਾਦੇਸ਼ ‘ਚ ਵਿਦਿਆਰਥੀਆਂ ਅਤੇ ਕਾਰੋਬਾਰੀਆਂ ਵਿਚਾਲੇ ਹਿੰਸਕ ਝੜਪਾਂ, 40 ਲੋਕ ਜ਼ਖਮੀ

ਢਾਕਾ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਨਿਊ ਬਾਜ਼ਾਰ ਇਲਾਕੇ ‘ਚ ਕਾਰੋਬਾਰੀਆਂ ਅਤੇ ਕਾਲਜ ਵਿਦਿਆਰਥੀਆਂ ਵਿਚਾਲੇ ਹੋਈ ਹਿੰਸਕ ਝੜਪਾਂ ‘ਚ ਪੰਜ ਪੱਤਰਕਾਰਾਂ ਸਮੇਤ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ ਹਨ। ਪ੍ਰਾਪਤ ਰਿਪੋਰਟਾਂ ਅਨੁਸਾਰ ਸੋਮਵਾਰ ਅੱਧੀ ਰਾਤ ਨੂੰ ਵਿਦਿਆਰਥੀਆਂ ਅਤੇ ਵਪਾਰੀਆਂ ਵਿਚਾਲੇ ਝੜਪ ਸ਼ੁਰੂ ਹੋਈ ਜੋ ਸਵੇਰ ਤੱਕ ਜਾਰੀ ਰਹੀ। ਦੱਸਿਆ ਜਾਂਦਾ ਹੈ ਕਿ ਖਰੀਦਦਾਰੀ ਲਈ ਆਏ ਵਿਦਿਆਰਥੀਆਂ ਨੇ ਭਾਅ ‘ਚ ਛੋਟ ਮੰਗੀ, ਜਿਸ ਨੂੰ ਵਪਾਰੀਆਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ।ਇਸ ਮਗਰੋਂ ਦੋਵਾਂ ਧਿਰਾਂ ਵਿਚਾਲੇ ਸ਼ੁਰੂ ਹੋਈ ਤਕਰਾਰ ਹਿੰਸਕ ਹੋ ਗਈ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਖੜ੍ਹੇ ਮੋਟਰਸਾਈਕਲਾਂ ਨੂੰ ਅੱਗ ਲਗਾ ਦਿੱਤੀ ਗਈ। ਇਸ ਘਟਨਾ ਦੀ ਕਵਰੇਜ ਕਰਨ ਲਈ ਮੌਜੂਦ ਪੱਤਰਕਾਰਾਂ ਦੀ ਵੀ ਵਪਾਰੀਆਂ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਹਿੰਸਾ ਦੇ ਇਰਾਦੇ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਛੱਡੇ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਪੁਲਸ ਵੱਲੋਂ ਚਲਾਈਆਂ ਗਈਆਂ ਰਬੜ ਦੀਆਂ ਗੋਲੀਆਂ ਵਿੱਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

You must be logged in to post a comment Login