ਬੰਗਲਾਦੇਸ਼ ਤੋਂ ਲਗਭਗ 1000 ਭਾਰਤੀ ਵਿਦਿਆਰਥੀ ਵਤਨ ਪਰਤੇ

ਬੰਗਲਾਦੇਸ਼ ਤੋਂ ਲਗਭਗ 1000 ਭਾਰਤੀ ਵਿਦਿਆਰਥੀ ਵਤਨ ਪਰਤੇ

ਢਾਕਾ, 20 ਜੁਲਾਈ- ਬੰਗਲਾਦੇਸ਼ ਵਿਚ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਲਗਭਗ 1000 ਭਾਰਤੀ ਵਿਦਿਆਰਥੀ ਭਾਰਤ ਪਰਤ ਆਏ ਹਨ। ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਹਵਾਬਾਜ਼ੀ, ਇਮੀਗ੍ਰੇਸ਼ਨ, ਬੰਦਰਗਾਹਾਂ ਅਤੇ ਬੀਐੱਸਐੱਫ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤੀ ਨਾਗਰਿਕ ਸੁਰੱਖਿਅਤ ਘਰ ਪਹੁੰਚ ਸਕਣ। ਜਾਣਕਾਰੀ ਅਨੁਸਾਰ ਲਗਭਗ 778 ਭਾਰਤੀ ਵਿਦਿਆਰਥੀ ਵੱਖ-ਵੱਖ ਬੰਦਰਗਾਹਾਂ ਰਾਹੀਂ ਭਾਰਤ ਪਰਤੇ ਹਨ ਜਦੋਂ ਕਿ 200 ਦੇ ਕਰੀਬ ਵਿਦਿਆਰਥੀ ਢਾਕਾ ਅਤੇ ਚਟਗਾਂਵ ਹਵਾਈ ਅੱਡਿਆਂ ਤੋਂ ਨਿਯਮਿਤ ਉਡਾਣ ਸੇਵਾਵਾਂ ਰਾਹੀਂ ਘਰ ਪਰਤ ਆਏ ਹਨ। ਢਾਕਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਚਟਗਾਂਵ, ਰਾਜਸ਼ਾਹੀ, ਸਿਲਹਟ ਅਤੇ ਖੁਲਨਾ ਵਿੱਚ ਸਹਾਇਕ ਹਾਈ ਕਮਿਸ਼ਨ ਵੱਲੋਂ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।

You must be logged in to post a comment Login