ਬੰਗਲਾਦੇਸ਼: ਸੁਪਰੀਮ ਕੋਰਟ ਦੇ ਚੀਫ ਜਸਟਿਸ ਵੱਲੋਂ ਅਸਤੀਫ਼ਾ ਦੇਣ ਦਾ ਫੈਸਲਾ

ਬੰਗਲਾਦੇਸ਼: ਸੁਪਰੀਮ ਕੋਰਟ ਦੇ ਚੀਫ ਜਸਟਿਸ ਵੱਲੋਂ ਅਸਤੀਫ਼ਾ ਦੇਣ ਦਾ ਫੈਸਲਾ

ਢਾਕਾ, 10 ਅਗਸਤ- ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਅਤੇ ਅਪੀਲ ਡਿਵੀਜ਼ਨ ਦੇ ਜੱਜਾਂ ਨੂੰ ਦੁਪਹਿਰ 1 ਵਜੇ ਤੱਕ ਅਸਤੀਫਾ ਦੇਣ ਦਾ ਅਲਟੀਮੇਟਮ ਜਾਰੀ ਕੀਤਾ ਸੀ। ਇਹ ਦਾਅਵਾ ਮੀਡੀਆ ਰਿਪੋਰਟਾਂ ਵਿਚ ਕੀਤਾ ਗਿਆ ਹੈ। ‘ਢਾਕਾ ਟ੍ਰਿਬਿਊਨ’ ਅਖਬਾਰ ਨੇ ਦੱਸਿਆ ਕਿ 65 ਸਾਲਾ ਜੱਜ ਸ਼ਾਮ ਨੂੰ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਆਪਣਾ ਅਸਤੀਫਾ ਦੇਣਗੇ।

You must be logged in to post a comment Login