ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ 400 ਮੁਹੱਲਾ ਕਲੀਨਿਕ ਸਮਰਪਿਤ ਕੀਤੇ

ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ 400 ਮੁਹੱਲਾ ਕਲੀਨਿਕ ਸਮਰਪਿਤ ਕੀਤੇ

ਅੰਮ੍ਰਿਤਸਰ, 27 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਅੱਜ 400 ਨਵੇਂ ‘ਆਮ ਆਦਮੀ’ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਨਵੇਂ ਕਲੀਨਿਕਾਂ ਨਾਲ ਰਾਜ ਵਿੱਚ ਅਜਿਹੇ ਕੇਂਦਰਾਂ ਦੀ ਕੁੱਲ ਗਿਣਤੀ 500 ਹੋ ਗਈ ਹੈ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸਿਰਫ 10 ਮਹੀਨਿਆਂ ‘ਚ 500 ਮੁਹੱਲਾ ਕਲੀਨਿਕ ਖੋਲ੍ਹੇ ਹਨ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।

You must be logged in to post a comment Login