ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ , 11 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।  ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਆਪਣੇ ਜੀਵਨ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਅਸ਼ੀਰਵਾਦ ਲਿਆ। ਮੁੱਖ ਮੰਤਰੀ ਦੀ ਮਾਂ ਬੀਬੀ ਹਰਪਾਲ ਕੌਰ ਅਤੇ ਭੈਣ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ। ਨਵੇਂ ਵਿਆਹੇ ਜੋੜੇ ਨੇ ਗੁਰੂ ਘਰ ਮੱਥਾ ਟੇਕਣ ਵੇਲੇ ਰੁਮਾਲਾ ਭੇਟ ਕੀਤਾ। ਮੁੱਖ ਮੰਤਰੀ ਦੀ ਆਮਦ ਨੂੰ ਦੇਖਦਿਆਂ ਇੱਥੇ ਪੁਲੀਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਮੀਡੀਆ ਨੂੰ ਵੀ ਅੱਗੇ ਜਾਣ ਦੀ ਆਗਿਆ ਨਹੀਂ ਦਿੱਤੀ ਗਈ।

You must be logged in to post a comment Login